Punjab News: ਸ਼ੁੱਕਰਵਾਰ ਨੂੰ NIA ਨੇ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਰਹਿਣ ਵਾਲੀ ਇੱਕ ਮਹਿਲਾ ਕਿਸਾਨ ਆਗੂ ਦੇ ਘਰ ਛਾਪਾ ਮਾਰਿਆ। ਐਨਆਈਏ ਦੀ ਟੀਮ ਸਵੇਰੇ ਮਹਿਲਾ ਕਿਸਾਨ ਆਗੂ ਸੁਖਵਿੰਦਰ ਕੌਰ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇਸ ਦੀ ਸੂਚਨਾ ਮਿਲਦਿਆਂ ਹੀ ਕਿਸਾਨਾਂ ਨੇ ਮੌਕੇ ‘ਤੇ ਪਹੁੰਚ ਕੇ ਧਰਨਾ ਸ਼ੁਰੂ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਕੋਲੋ ਕੀਤੀ ਜਾ ਰਹੀ ਪੁੱਛਗਿੱਛ
ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਿਸਾਨ ਆਗੂ ਸੁਖਵਿੰਦਰ ਕੌਰ ਇੱਕ ਅੰਦੋਲਨ ਨਾਲ ਜੁੜੀ ਹੋਈ ਹੈ, ਜਿਸ ਕਾਰਨ ਇਹ ਛਾਪੇਮਾਰੀ ਕੀਤੀ ਗਈ ਹੈ। ਸੁਖਵਿੰਦਰ ਕੌਰ ਇਸ ਸਮੇਂ ਰਾਜਪੁਰਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਮੋਰਚੇ ‘ਚ ਸ਼ਾਮਲ ਹੈ। ਉਨ੍ਹਾਂ ਦੇ ਘਰ ਬੱਚਿਆਂ ਤੋਂ ਇਲਾਵਾ ਹੁਣ ਇਕ ਬਜ਼ੁਰਗ ਵੀ ਹੈ। ਘਰ ਦੀ ਤਲਾਸ਼ੀ ਦੇ ਨਾਲ-ਨਾਲ ਐਨਆਈਏ ਦੀ ਟੀਮ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।