ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਗੁਜਰਾਤ ਵਿੱਚ ਵੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਪਹਾੜੀ ਰਾਜਾਂ ਵਿੱਚ ਵੀ ਬਰਸਾਤ ਜਾਰੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਤਿੰਨ ਰਾਜਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ਵਿੱਚ ਆਰੇਂਜ ਅਲਰਟ
ਭਾਰਤੀ ਮੌਸਮ ਵਿਭਾਗ ਨੇ 8 ਸਤੰਬਰ ਨੂੰ ਓਡੀਸ਼ਾ, ਤੇਲੰਗਾਨਾ ਅਤੇ ਮੱਧ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਰਾਜਾਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਰੁਣਾਚਲ ਪ੍ਰਦੇਸ਼ ਨੂੰ ਛੱਡ ਕੇ ਸਾਰੇ ਉੱਤਰ-ਪੂਰਬੀ ਰਾਜਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੁੱਲ 14 ਰਾਜਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ
ਮੱਧ ਪ੍ਰਦੇਸ਼ ਵਿੱਚ 14 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਦੇ ਵਿਦਰਭ ਖੇਤਰ ਵਿੱਚ 12 ਸਤੰਬਰ ਤੱਕ ਭਾਰੀ ਮੀਂਹ ਜਾਰੀ ਰਹੇਗਾ। ਗੋਆ ਅਤੇ ਛੱਤੀਸਗੜ੍ਹ ਵਿੱਚ 12 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 8 ਸਤੰਬਰ ਨੂੰ ਯਾਨਮ ਅਤੇ ਆਂਧਰਾ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਇਨ੍ਹਾਂ ਰਾਜਾਂ ਵਿੱਚ 10 ਸਤੰਬਰ ਨੂੰ ਆਰੇਂਜ ਅਲਰਟ
ਮੌਸਮ ਵਿਭਾਗ ਮੁਤਾਬਕ 10 ਸਤੰਬਰ ਨੂੰ ਆਸਾਮ, ਉੜੀਸਾ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਪੂਰਬੀ ਉੱਤਰ ਪ੍ਰਦੇਸ਼ ਵਿੱਚ 11 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੱਟਵਰਤੀ ਕਰਨਾਟਕ, ਪੱਛਮੀ ਬੰਗਾਲ, ਉੱਤਰਾਖੰਡ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਵਿਦਰਭ, ਕੋਂਕਣ ਅਤੇ ਗੋਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 11 ਸਤੰਬਰ ਲਈ ਪੀਲਾ ਅਲਰਟ ਹੈ।