ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਜੰਗਲਾਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਉਥੇ ਲਗਾਈ ਗਈ ਪ੍ਰਦਰਸ਼ਨੀ ਵਿਚ ਗਏ ਅਤੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੂਟੇ ਵੀ ਲਗਾਏ। ਜਦੋਂਕਿ ਸੀਐਮ ਮਾਨ ਦੁਪਹਿਰ ਬਾਅਦ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਹਫਤੇ ਵਿੱਚ ਦੋ ਦਿਨ ਜਲੰਧਰ ਰਹਿਣਗੇ ਸੀਐਮ ਮਾਨ
ਸੀਐਮ ਭਗਵੰਤ ਨੇ ਜਲੰਧਰ ਵੈਸਟ ਜ਼ਿਮਨੀ ਚੋਣ ਦੌਰਾਨ ਉਥੇ ਕਿਰਾਏ ‘ਤੇ ਮਕਾਨ ਲਿਆ ਸੀ। ਉਨ੍ਹਾਂ ਫੈਸਲਾ ਕੀਤਾ ਸੀ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਪਿੱਛੇ ਉਨ੍ਹਾਂ ਦੀ ਕੋਸ਼ਿਸ਼ ਸੀ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਚੰਡੀਗੜ੍ਹ ਨਾ ਜਾਣਾ ਪਵੇ। ਉਨ੍ਹਾਂ ਦਾ ਕੰਮ ਘਰ ਦੇ ਨੇੜੇ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ। ਉਨ੍ਹਾਂ ਨੇ ਆਪਣੇ ਘਰ ‘ਚ ਲੋਕ ਦਰਬਾਰ ਲਗਾਇਆ ਅਤੇ ਲੋਕਾਂ ਦੀ ਸੁਣਵਾਈ ਕੀਤੀ।