ਚੇੱਨਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ਦੇ ਖੰਭਾਂ ਤੋਂ ਧੂੰਆਂ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਸਬੰਧੀ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਇਸ ਕਾਰਨ ਫਲਾਈਟ ਨੂੰ ਉਡਾਣ ਭਰਨ ਵਿੱਚ ਦੇਰੀ ਹੋਈ। ਘਟਨਾ ਮੰਗਲਵਾਰ ਰਾਤ ਦੀ ਹੈ। 280 ਯਾਤਰੀ ਜਹਾਜ਼ ਰਾਹੀਂ ਦੁਬਈ ਜਾ ਰਹੇ ਸਨ।
ਤਕਨੀਕੀ ਟੀਮ ਨੇ ਜਹਾਜ਼ ਦੀ ਜਾਂਚ ਕੀਤੀ
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 9.15 ਵਜੇ ਫਲਾਈਟ ਕਰੂ ਨੇ ਧੂੰਆਂ ਨਿਕਲਣ ਦੀ ਸੂਚਨਾ ਦਿੱਤੀ। ਪੱਖੇ ਦੇ ਨੇੜੇ ਤੋਂ ਧੂੰਆਂ ਨਿਕਲ ਰਿਹਾ ਸੀ। ਜਹਾਜ਼ ਵਿੱਚ ਕੁੱਲ 280 ਯਾਤਰੀ ਸਵਾਰ ਸਨ। ਤੁਰੰਤ ਤਕਨੀਕੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ। ਟੀਮ ਨੇ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ।
ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ
ਅਧਿਕਾਰੀਆਂ ਮੁਤਾਬਕ 10 ਮਿੰਟ ਬਾਅਦ ਧੂੰਆਂ ਨਿਕਲਣਾ ਬੰਦ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਫਲਾਈਟ ਤੋਂ ਕੁਝ ਸਮਾਂ ਪਹਿਲਾਂ ਧੂੰਆਂ ਨਿਕਲਣ ਕਾਰਨ ਯਾਤਰੀਆਂ ‘ਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਨੇ ਧੂੰਆਂ ਨਿਕਲਣ ਦਾ ਕੋਈ ਕਾਰਨ ਨਹੀਂ ਦੱਸਿਆ।