ਇਸ ਸਾਲ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ‘ਐਮਰਜੈਂਸੀ’ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ‘ਚ ਹਰ ਤਰ੍ਹਾਂ ਦੇ ਸਿਆਸੀ ਪਹਿਲੂਆਂ ਨੂੰ ਦਿਖਾਇਆ ਗਿਆ ਹੈ। ਹਰ ਕੋਈ ਇਸ ਟ੍ਰੇਲਰ ਨੂੰ ਪਸੰਦ ਕਰ ਰਿਹਾ ਹੈ। ਆਖਿਰਕਾਰ, ਫਿਲਮ ਐਮਰਜੈਂਸੀ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ‘ਚ ਬਣੀ ਹੋਈ ਹੈ। ਇਸ ਫਿਲਮ ਦਾ ਟ੍ਰੇਲਰ ਕੁਝ ਸਮਾਂ ਪਹਿਲਾਂ ਰਿਲੀਜ਼ ਹੋਇਆ ਹੈ, ਜਿਸ ‘ਚ ਕੰਗਨਾ ਨੇ ਇੰਦਰਾ ਗਾਂਧੀ ਦੇ ਕਿਰਦਾਰ ‘ਚ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ।
ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਟ੍ਰੇਲਰ
ਕੰਗਨਾ ਰਣੌਤ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫਿਲਮ ਐਮਰਜੈਂਸੀ ਦਾ ਟ੍ਰੇਲਰ ਅਪਲੋਡ ਕੀਤਾ ਹੈ, ਜਿਸ ਦਾ ਲਿੰਕ ਉਨ੍ਹਾਂ ਦੇ ਬਾਇਓ ਪ੍ਰੋਫਾਈਲ ‘ਚ ਦਿੱਤਾ ਗਿਆ ਹੈ। ਕੰਗਨਾ ਰਣੌਤ ਨੇ ਟ੍ਰੇਲਰ ਦੇ ਨਾਲ ਕੈਪਸ਼ਨ ਵਿੱਚ ਲਿਖਿਆ, ‘1975, ਐਮਰਜੈਂਸੀ, ਭਾਰਤੀ ਇਤਿਹਾਸ ਦਾ ਇੱਕ ਨਿਰਣਾਇਕ ਅਧਿਆਏ।’ ਕੰਗਨਾ ਨੇ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਅੱਗੇ ਲਿਖਿਆ, ‘ਇੰਦਰਾ – ਭਾਰਤ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ। ਉਸਦੀ ਲਾਲਸਾ ਨੇ ਦੇਸ਼ ਨੂੰ ਬਦਲ ਦਿੱਤਾ, ਪਰ ਉਸਦੀ ਐਮਰਜੈਂਸੀ ਨੇ ਇਸਨੂੰ ਅਰਾਜਕਤਾ ਵਿੱਚ ਸੁੱਟ ਦਿੱਤਾ।’ ਕੰਗਨਾ ਨੇ ਅੱਗੇ ਲਿਖਿਆ, ‘ਐਮਰਜੈਂਸੀ ਦਾ ਟ੍ਰੇਲਰ ਮੇਰੇ ਬਾਇਓ ‘ਚ ਹੈ’।
ਕੁਝ ਦਿਨ ਪਹਿਲਾਂ ਹੀ ਮੇਕਰਸ ਨੇ ਫਿਲਮ ਐਮਰਜੈਂਸੀ ਦਾ ਟੀਜ਼ਰ ਰਿਲੀਜ਼ ਕੀਤਾ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ। ਟੀਜ਼ਰ ਰਿਲੀਜ਼ ਦੇ ਨਾਲ, ਮੇਕਰਸ ਨੇ ਟ੍ਰੇਲਰ ਦੀ ਰਿਲੀਜ਼ ਡੇਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਸੀ। ਅੱਜ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਵੀ ਪ੍ਰਸ਼ੰਸਕ ਲਗਾਤਾਰ ਆਪਣੀ ਰਾਏ ਦੇ ਰਹੇ ਹਨ।
ਇਸ ਫਿਲਮ ਦੀ ਕਹਾਣੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਫਿਲਮ ‘ਚ ਸਾਲ 1975 ‘ਚ ਐਮਰਜੈਂਸੀ ਦੇ ਦੌਰ ਨੂੰ ਦਿਖਾਇਆ ਜਾਵੇਗਾ। ਇਸ ਫਿਲਮ ‘ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਿਲਿੰਦ ਸੋਮਨ, ਮਹਿਮਾ ਚੌਧਰੀ ਵਰਗੇ ਸਿਤਾਰੇ ਨਜ਼ਰ ਆਉਣਗੇ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।