ਕ੍ਰਾਈਮ ਨਿਊਜ਼। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਇੱਕ ਖੁਫੀਆ ਕਾਰਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਮਹੱਤਵਪੂਰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਪਾਕਿਸਤਾਨ ਸਥਿਤ ਬੀਕੇਆਈ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਪਾਸੀਅਨ ਨਾਲ ਸਿੱਧੇ ਸੰਪਰਕ ਵਿੱਚ ਸਨ। ਇਸ ਗ੍ਰਿਫ਼ਤਾਰੀ ਨਾਲ, ਪੰਜਾਬ ਪੁਲਿਸ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਦਾ ਸਬੰਧ ਤੋੜਨ ਵਿੱਚ ਸਫਲ ਹੋ ਗਈ ਹੈ। ਮੁੱਢਲੀ ਪੁੱਛਗਿੱਛ ਦੌਰਾਨ, ਦੋਸ਼ੀਆਂ ਨੇ 10 ਫਰਵਰੀ, 2025 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਰਿੰਦਾ ਦੇ ਨਿਰਦੇਸ਼ਾਂ ‘ਤੇ ਇੱਕ ਵਿਅਕਤੀ ਦੀ ਹੱਤਿਆ ਅਤੇ ਦੂਜੇ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦੀ ਗੱਲ ਕਬੂਲ ਕੀਤੀ ਹੈ। ਇਸ ਤੋਂ ਇਲਾਵਾ, ਉਸਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨ ਦੇ ਨਿਰਦੇਸ਼ ਵੀ ਮਿਲੇ ਸਨ, ਜੋ ਕਿ ਇੱਕ ਵੱਡੇ ਅੱਤਵਾਦੀ ਆਪ੍ਰੇਸ਼ਨ ਦਾ ਹਿੱਸਾ ਸੀ।
ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ
ਜਗਦੀਸ਼ ਸਿੰਘ ਉਰਫ਼ ਜੱਗਾ – ਨਿਵਾਸੀ ਜੰਗਲਾਤ ਵਿਭਾਗ, ਹਰੀਕੇ ਪੱਤਣ, ਪੁਲਿਸ ਸਟੇਸ਼ਨ ਹਰੀਕੇ, ਤਰਨਤਾਰਨ ਅਤੇ ਸ਼ੁਭਦੀਪ ਸਿੰਘ ਔਲਖ ਉਰਫ਼ ਸ਼ੁਭ – ਪਿੰਡ ਜੋਨੇਕੇ, ਥਾਣਾ ਚੋਲਾ ਸਾਹਿਬ, ਤਰਨਤਾਰਨ ਅਤੇ ਜੁਝਾਰ ਸਿੰਘ ਐਵੇਨਿਊ, ਚੌਕੀ ਗੁਮਟਾਲਾ, ਅੰਮ੍ਰਿਤਸਰ ਦਾ ਵਸਨੀਕ ਹੈ ਉਨ੍ਹਾਂ ਕੋਲੋ ਦੋ 32 ਬੋਰ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਇਸ ਸਮੇਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਤੋਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਸਰਹੱਦ ਪਾਰ ਸੰਪਰਕਾਂ ਬਾਰੇ ਮਹੱਤਵਪੂਰਨ ਸੁਰਾਗ ਮਿਲਣ ਦੀ ਉਮੀਦ ਹੈ। ਇਸ ਮਾਮਲੇ ਵਿੱਚ ਜਲਦੀ ਹੀ ਕੁਝ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।