Hoshiarpur ‘ਚ ਨੌਜਵਾਨ ਦਾ ਕਤਲ: ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਨਾਲ ਟਕਰਾਈ, 4 ਜ਼ਖਮੀ

ਹਮਲਾਵਰਾਂ ਦੀ ਪਛਾਣ ਰਿਸ਼ੀ, ਨਵਜੋਤ, ਗੌਰਵ, ਰਵੀ, ਰਵਜੋਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਰਿਸ਼ੀ ਨਵਜੋਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਰਿਸ਼ੀ ਦੀ ਅੱਧ ਵਿਚਕਾਰ ਹੀ ਮੌਤ ਹੋ ਗਈ। ਬਾਕੀਆਂ ਦਾ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ।

ਕ੍ਰਾਈਮ ਨਿਊਜ਼। ਹੁਸ਼ਿਆਰਪੁਰ ‘ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ।

ਹਮਲਾਵਰਾਂ ਦੀ ਪਛਾਣ ਰਿਸ਼ੀ, ਨਵਜੋਤ, ਗੌਰਵ, ਰਵੀ, ਰਵਜੋਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਰਿਸ਼ੀ ਨਵਜੋਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਰਿਸ਼ੀ ਦੀ ਅੱਧ ਵਿਚਕਾਰ ਹੀ ਮੌਤ ਹੋ ਗਈ। ਬਾਕੀਆਂ ਦਾ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ।

ਤਿੰਨ ਥਾਣਿਆਂ ਦੀ ਪੁਲਿਸ ਹਸਪਤਾਲ ਪੁੱਜੀ

ਘਟਨਾ ਤੋਂ ਬਾਅਦ ਥਾਣਾ ਦਸੂਹਾ, ਗੜ੍ਹਦੀਵਾਲਾ, ਟਾਂਡਾ ਦੀ ਪੁਲਸ ਨੇ ਹਸਪਤਾਲ ਪਹੁੰਚ ਕੇ ਬਿਆਨ ਦਰਜ ਕੀਤੇ। ਇਸ ਮਾਮਲੇ ‘ਚ ਪੁਲਸ ਘਟਨਾ ਦੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ। ਦਸੂਹਾ ਥਾਣਾ ਇੰਚਾਰਜ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹ ਘਟਨਾ ਗੜ੍ਹਦੀਵਾਲਾ ਇਲਾਕੇ ਦੀ ਹੈ। ਵੱਡੀ ਵਾਰਦਾਤ ਹੋਣ ਦੀ ਸੂਚਨਾ ਸਾਡੇ ਥਾਣੇ ਨੂੰ ਮਿਲੀ। ਜਿਸ ਕਾਰਨ ਅਸੀਂ ਹਸਪਤਾਲ ਪਹੁੰਚ ਕੇ ਗੜ੍ਹਦੀਵਾਲਾ ਪੁਲਿਸ ਦਾ ਸਹਿਯੋਗ ਕਰ ਰਹੇ ਹਾਂ।

ਹਮਲੇ ਤੋਂ ਬਾਅਦ ਭੱਜ ਰਹੇ ਸਨ ਕਾਰ ਸਵਾਰ

ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪਹਿਲਾਂ ਗੜ੍ਹਦੀਵਾਲਾ ਇਲਾਕੇ ਵਿੱਚ ਦੋ ਨੌਜਵਾਨਾਂ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਤੇਜ਼ ਰਫਤਾਰ ਕਾਰ ਕਾਰਨ ਉਨ੍ਹਾਂ ਦੀ ਕਾਰ ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ ਅਤੇ ਸਾਰੇ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version