ਦੱਖਣੀ ਕੋਰੀਆ ਵਿੱਚ ਹਾਦਸਾ, ਰਨਵੇਅ ‘ਤੇ ਧਮਾਕੇ ਤੋਂ ਬਾਅਦ ਜਹਾਜ਼ ਨੂੰ ਲੱਗੀ ਅੱਗ, 181 ਲੋਕ ਸਵਾਰ ਸਨ, 85 ਦੀ ਮੌਤ

ਹੁਣ ਤੱਕ ਦੋ ਵਿਅਕਤੀਆਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਜਹਾਜ਼ 175 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਲੈ ਕੇ ਬੈਂਕਾਕ ਤੋਂ ਵਾਪਸ ਆ ਰਿਹਾ ਸੀ। ਜ਼ਿਆਦਾਤਰ ਯਾਤਰੀ ਦੱਖਣੀ ਕੋਰੀਆ ਦੇ ਨਾਗਰਿਕ ਸਨ

Plan Crash: ਦੱਖਣੀ ਕੋਰੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਤਵਾਰ ਨੂੰ ਇੱਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਘੱਟੋ-ਘੱਟ 85 ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਹਾਜ਼ ਬੈਂਕਾਕ ਤੋਂ ਵਾਪਸ ਆ ਰਿਹਾ ਸੀ। ਫਲਾਈਟ ‘ਚ 175 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਜਹਾਜ਼ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸਵਾਰ ਸਨ। ਐਮਰਜੈਂਸੀ ਦਫ਼ਤਰ ਦੇ ਅਨੁਸਾਰ, ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਇੱਕ ਕੰਧ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਦੱਸ ਦਈਏ ਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ, ਜਾਣਕਾਰੀ ਮੁਤਾਬਕ ਇਹ ਜਹਾਜ਼ ਜੇਜੂ ਏਅਰ ਦਾ ਸੀ ਅਤੇ ਬੋਇੰਗ 737-800 ਸੀ। ਅੱਗ ਬੁਝਾਉਣ ਤੋਂ ਬਾਅਦ ਬਚਾਅ ਅਧਿਕਾਰੀ ਜਹਾਜ਼ ‘ਚੋਂ ਯਾਤਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਮਾਮਲੇ ‘ਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

181 ਲੋਕ ਸਵਾਰ ਸਨ

ਸਮਾਚਾਰ ਏਜੰਸੀ ਏਐਨਆਈ ਨੇ ਯੋਨਹਾਪ ਨਿਊਜ਼ ਏਜੰਸੀ ਦੇ ਹਵਾਲੇ ਨਾਲ ਦੱਸਿਆ ਕਿ ਦੱਖਣੀ ਕੋਰੀਆ ਦਾ ਇਕ ਯਾਤਰੀ ਜਹਾਜ਼ 181 ਲੋਕਾਂ ਨੂੰ ਲੈ ਕੇ ਐਤਵਾਰ ਸਵੇਰੇ ਦੱਖਣੀ ਕੋਰੀਆ ਦੇ ਦੱਖਣ-ਪੱਛਮ ਵਿਚ ਇਕ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ। ਇਸ ‘ਚ ਘੱਟੋ-ਘੱਟ 47 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਕਈ ਹੋਰਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਇਹ ਜਾਣਕਾਰੀ ਪੁਲਿਸ ਅਤੇ ਫਾਇਰ ਅਧਿਕਾਰੀਆਂ ਨੇ ਦਿੱਤੀ।

ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਇਹ ਘਟਨਾ ਸਵੇਰੇ 9:07 ਵਜੇ ਵਾਪਰੀ ਜਦੋਂ ਇੱਕ ਜੇਜੂ ਏਅਰ ਦਾ ਜਹਾਜ਼ ਲੈਂਡਿੰਗ ਦੌਰਾਨ ਰਨਵੇ ਤੋਂ ਉਲਟ ਗਿਆ ਅਤੇ ਸਿਓਲ ਤੋਂ ਲਗਭਗ 288 ਕਿਲੋਮੀਟਰ ਦੱਖਣ-ਪੱਛਮ ਵਿੱਚ ਮੁਏਨ ਕਾਉਂਟੀ ਦੇ ਮੁਸਾਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵਾੜ ਨਾਲ ਟਕਰਾ ਗਿਆ। ਜਹਾਜ਼ ਦੇ ਪਿਛਲੇ ਹਿੱਸੇ ਵਿੱਚ 47 ਲਾਸ਼ਾਂ ਮਿਲੀਆਂ ਹਨ। ਕੁੱਲ 85 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

Exit mobile version