ਸ਼ੇਖ ਹਸੀਨਾ ਦੇ ਦੇਸ਼ ਛੱਡਦੇ ਹੀ ਰਾਸ਼ਟਰਪਤੀ ਨੇ ਦਿੱਤੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਰਿਹਾਅ ਕਰਨ ਦੇ ਹੁਕਮ

ਬੰਗਲਾਦੇਸ਼ ਵਿੱਚ ਕੁਝ ਹਫਤਿਆਂ ਤੋਂ ਮਾਹੌਲ ਬੇਹੱਦ ਹਿੰਸਕ ਬਣਿਆ ਹੋਇਆ ਹੈ। ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਚੱਲਦੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਕੇ ਦੇਸ਼ ਛੱਡ ਦਿੱਤਾ ਹੈ। ਸ਼ੇਖ ਹਸੀਨਾ ਦੇ ਦੇਸ਼ ਛੱਡਦੇ ਹੀ ਰਾਸ਼ਟਰਪਤੀ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ। 78 ਸਾਲਾਂ ਖਾਲਿਦਾ ਜ਼ਿਆ ਬੰਗਲਾਦੇਸ਼ ਦੀ ਮੁੱਖ ਵਿਰੋਧੀ ਪਾਰਟੀ ਬੀਐਨਪੀ ਦੀ ਪ੍ਰਧਾਨ ਹੈ, ਉਸ ਨੂੰ 2018 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ 17 ਸਾਲ ਦੀ ਸਜ਼ਾ ਸੁਣਾਈ ਗਈ ਸੀ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ। ਦੱਸ ਦਈਏ ਕਿ ਹਸੀਨਾ ਨੂੰ ਜਿੱਥੇ ਭਾਰਤ ਪੱਖੀ ਮੰਨਿਆ ਜਾਂਦਾ ਹੈ, ਉਥੇ ਖਾਲਿਦਾ ਨੂੰ ਚੀਨ ਪੱਖੀ ਮੰਨਿਆ ਜਾਂਦਾ ਹੈ।

ਵਿਰੋਧੀ ਪਾਰਟੀਆਂ ਨਾਲ ਮੀਟਿੰਗ ਤੋਂ ਬਆਦ ਰਾਸ਼ਟਰਪਤੀ ਨੇ ਦਿੱਤਾ ਖਾਲਿਦਾ ਜਿਆ ਨੂੰ ਰਿਹਾਅ ਕਰਨ ਦਾ ਹੁਕਮ

15 ਸਾਲਾਂ ਤੋਂ ਬੰਗਲਾਦੇਸ਼ ਦੀ ਗੱਦੀ ‘ਤੇ ਬਿਰਾਜਮਾਨ ਸ਼ੇਖ ਹਸੀਨਾ ਦੇ ਦੇਸ਼ ਛੱਡਦੇ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਰੋਧੀ ਖਾਲਿਦਾ ਜ਼ਿਆ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਬੰਗਲਾਦੇਸ਼ ਵਿੱਚ ਹੋ ਰਹੀਆਂ ਹਿੰਸਕ ਘਟਵਾਨਾਂ ਵਿਚਕਾਰ ਇਹ ਖਬਰ ਸਾਹਮਣੇ ਆਈ ਹੈ ਕਿ ਜਿਵੇਂ ਹੀ ਸ਼ੇਖ ਹਸੀਨਾ ਨੇ ਭਾਰਤ ਲਈ ਰਵਾਨਾ ਕੀਤਾ, ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਜੇਲ ‘ਚੋਂ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਖਾਲਿਦਾ ਜ਼ਿਆ ਨੂੰ ਰਿਹਾਅ ਕਰਨ ਦਾ ਫੈਸਲਾ ਰਾਸ਼ਟਰਪਤੀ ਨੇ ਵਿਰੋਧੀ ਪਾਰਟੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ। ਸੂਤਰਾਂ ਮੁਤਾਬਕ ਇਸ ਬੈਠਕ ‘ਚ ਤਿੰਨਾਂ ਫੌਜਾਂ ਦੇ ਮੁਖੀਆਂ ਨੇ ਵੀ ਹਿੱਸਾ ਲਿਆ। ਇਸ ਮੀਟਿੰਗ ਵਿੱਚ ਖਾਲਿਦਾ ਜ਼ਿਆ ਦੀ ਰਿਹਾਈ ਦੇ ਨਾਲ-ਨਾਲ ਇਸ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਸਾਰੇ ਲੋਕਾਂ ਦੀ ਰਿਹਾਈ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

Exit mobile version