ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਮੁੱਖ ਮੰਤਰੀ ਦਾ ਤਾਜ ਕਿਸ ਨੂੰ ਪਹਿਨਾਇਆ ਜਾਵੇਗਾ, ਨਾਲ ਜੁੜੇ ਸਾਰੇ ਸਵਾਲ ਦੂਰ ਹੋ ਅੱਜ ਦੂਰ ਹੋ ਜਾਣਗੇ। ਦੋਵਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਮੰਗਲਵਾਰ ਯਾਨੀ ਅੱਜ ਐਲਾਨੇ ਜਾਣਗੇ। ਇਸ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਦਾ ਪਿਛਲੇ ਛੇ ਸਾਲਾਂ ਤੋਂ ਸਰਕਾਰ ਲਈ ਉਡੀਕ ਖਤਮ ਹੋ ਜਾਵੇਗੀ। ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ 2014 ‘ਚ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਸ ਤੋਂ ਬਾਅਦ ਉਥੇ ਪੀਡੀਪੀ ਅਤੇ ਭਾਜਪਾ ਦੀ ਗੱਠਜੋੜ ਸਰਕਾਰ ਬਣੀ, ਹਾਲਾਂਕਿ ਇਹ ਸਰਕਾਰ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੀ ਅਤੇ ਸਮੇਂ ਤੋਂ ਪਹਿਲਾਂ ਡਿੱਗ ਗਈ। ਬਾਅਦ ਵਿੱਚ 2018 ਵਿੱਚ, ਵਿਧਾਨ ਸਭਾ ਨੂੰ ਵੀ ਭੰਗ ਕਰ ਦਿੱਤਾ ਗਿਆ ਅਤੇ ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ। ਉਦੋਂ ਤੋਂ ਹੀ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਜਨਰਲ ਅਬਜ਼ਰਵਰਾਂ ਦੇ ਨਾਲ ਵਿਸ਼ੇਸ਼ ਨਿਗਰਾਨ ਵੀ ਤਾਇਨਾਤ
ਕੇਂਦਰੀ ਚੋਣ ਕਮਿਸ਼ਨ ਨੇ ਦੋਵਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ ਹਨ। ਜਿਸ ਵਿੱਚ ਪਹਿਲੇ ਚੋਣ ਨਤੀਜੇ 8 ਵਜੇ ਤੱਕ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਜਨਰਲ ਅਬਜ਼ਰਵਰਾਂ ਦੇ ਨਾਲ-ਨਾਲ ਵਿਸ਼ੇਸ਼ ਨਿਗਰਾਨ ਵੀ ਤਾਇਨਾਤ ਕੀਤੇ ਗਏ ਹਨ। ਜੋ ਹਰੇਕ ਵਿਧਾਨ ਸਭਾ ਸੀਟ ਲਈ ਵੋਟਾਂ ਦੀ ਗਿਣਤੀ ‘ਤੇ ਤਿੱਖੀ ਨਜ਼ਰ ਰੱਖਣਗੇ।
ਹਰਿਆਣਾ ‘ਚ ਕਿਸ ਦਾ ਪਾਰਟੀ ਦਾ ਲਹਿਰਾਏਗਾ ਝੰਡਾ
ਕਮਿਸ਼ਨ ਨੇ ਸੋਮਵਾਰ ਨੂੰ ਦੋਵਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਦੋਵਾਂ ਸੂਬਿਆਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਲਈ ਬਹੁਤ ਅਹਿਮ ਹਨ। ਖਾਸ ਕਰਕੇ ਹਰਿਆਣਾ ਵਿੱਚ ਕਾਂਗਰਸ ਅਤੇ ਭਾਜਪਾ ਦੋਵਾਂ ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ। ਜਿੱਥੇ ਪਿਛਲੇ 10 ਸਾਲਾਂ ਤੋਂ ਸੂਬੇ ‘ਤੇ ਭਾਜਪਾ ਦਾ ਕਬਜ਼ਾ ਹੈ, ਉੱਥੇ ਇਹ ਦੇਖਣਾ ਬਾਕੀ ਹੈ ਕਿ ਕੀ ਉਹ ਜਿੱਤ ਦੀ ਹੈਟ੍ਰਿਕ ਲਗਾਉਣ ‘ਚ ਕਾਮਯਾਬ ਹੁੰਦੀ ਹੈ ਜਾਂ ਫਿਰ ਕਾਂਗਰਸ ਇੱਥੇ ਆਪਣਾ ਝੰਡਾ ਲਹਿਰਾਏਗੀ।
ਵੋਟਾਂ ਦੀ ਗਿਣਤੀ ਅਤੇ ਆਉਣ ਵਾਲੇ ਨਤੀਜਿਆਂ ਤੋਂ ਬਾਅਦ ਸਥਿਤੀ ‘ਤੇ ਚਰਚਾ ਕਰਨ ਲਈ ਦੋਵਾਂ ਪਾਰਟੀਆਂ ਨੇ ਸੋਮਵਾਰ ਨੂੰ ਆਪਣੀ ਰਣਨੀਤੀ ਮੀਟਿੰਗ ਕੀਤੀ ਹੈ। ਇਹ ਵੱਖਰੀ ਗੱਲ ਹੈ ਕਿ ਜੇਕਰ ਹਰਿਆਣਾ ਵਿੱਚ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੜ ਮੁੱਖ ਮੰਤਰੀ ਬਣ ਜਾਣਗੇ। ਜਦੋਂਕਿ ਕਾਂਗਰਸ ਵਿਚ ਅਜੇ ਵੀ ਸ਼ੱਕ ਦੀ ਸਥਿਤੀ ਬਣੀ ਹੋਈ ਹੈ। ਉੱਥੇ ਮੁੱਖ ਮੰਤਰੀ ਲਈ ਕਈ ਨਾਂ ਚਰਚਾ ‘ਚ ਹਨ। ਹਾਲਾਂਕਿ ਇਨ੍ਹਾਂ ‘ਚੋਂ ਸਭ ਤੋਂ ਮਜ਼ਬੂਤ ਦਾਅਵੇਦਾਰ ਭੁਪਿੰਦਰ ਸਿੰਘ ਹੁੱਡਾ ਹਨ।
‘ਆਪ’ ਵੀ ਮੈਦਾਨ ‘ਚ
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਚੋਣ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਨੇ ਇਸ ਚੋਣ ਵਿਚ ਵੀ ਜ਼ੋਰਦਾਰ ਪ੍ਰਚਾਰ ਕੀਤਾ ਹੈ। ਇਸ ਦੇ ਨਾਲ ਹੀ ਪੂਰੇ ਦੇਸ਼ ਦੀਆਂ ਨਜ਼ਰਾਂ ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਚੋਣ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਜਿੱਥੇ ਇਸ ਸਮੇਂ ਸਿਰਫ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਗਠਜੋੜ ਹੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਨ।