ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ ਵਿੱਚ ਬੰਬ ਹੋਣ ਦੀ ਧਮਕੀ ਤੋਂ ਬਾਅਦ ਏਅਰ ਇੰਡੀਆ ਦੀ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਹੈ। ਨਿਊਯਾਰਕ ਜਾ ਰਹੀ ਇਸ ਫਲਾਈਟ ਦੇ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਏਅਰਪੋਰਟ ਵੱਲ ਮੋੜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਮੁਤਾਬਕ ਏਅਰ ਇੰਡੀਆ ਦੀ ਉਡਾਣ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ। ਜਹਾਜ਼ ਇਸ ਸਮੇਂ IGI ਹਵਾਈ ਅੱਡੇ ‘ਤੇ ਹੈ ਅਤੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ।
ਜਹਾਜ਼ ਵਿੱਚ ਸਵਾਰ ਸਨ 135 ਲੋਕ
ਏਅਰ ਇੰਡੀਆ ਦੀ ਉਡਾਣ ਏਆਈ 657 ਵਿੱਚ 135 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਾਰਿਆਂ ਨੂੰ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਦਿੱਤਾ ਗਿਆ ਹੈ। ਜਹਾਜ਼ ਨੂੰ ਆਈਸੋਲੇਸ਼ਨ ਬੇਅ ‘ਚ ਰੱਖਿਆ ਗਿਆ ਹੈ।
ਸੁਰੱਖਿਆ ਰੈਗੂਲੇਟਰੀ ਕਮੇਟੀ ਦੀਆਂ ਹਦਾਇਤਾਂ ‘ਤੇ ਕਾਰਵਾਈ ਕੀਤੀ ਗਈ
ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਫਲਾਈਟ ਏਆਈ119, ਜੋ ਮੁੰਬਈ ਤੋਂ ਜੇਐਫਕੇ ਲਈ ਉਡਾਣ ਭਰ ਰਹੀ ਸੀ, ਨੂੰ ਇੱਕ ਵਿਸ਼ੇਸ਼ ਸੁਰੱਖਿਆ ਚੇਤਾਵਨੀ ਮਿਲੀ ਸੀ ਅਤੇ ਸਰਕਾਰ ਦੀ ਸੁਰੱਖਿਆ ਰੈਗੂਲੇਟਰੀ ਕਮੇਟੀ ਦੇ ਨਿਰਦੇਸ਼ਾਂ ‘ਤੇ ਇਸ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ। ਸਾਰੇ ਯਾਤਰੀ ਜਹਾਜ਼ ਤੋਂ ਉਤਰ ਗਏ ਹਨ ਅਤੇ ਦਿੱਲੀ ਹਵਾਈ ਅੱਡੇ ਦੇ ਟਰਮੀਨਲ ‘ਤੇ ਹਨ।