Encounter: ਜੰਮੂ-ਕਸ਼ਮੀਰ ‘ਚ 1 ਅਕਤੂਬਰ (ਮੰਗਲਵਾਰ) ਨੂੰ ਹੋਣ ਵਾਲੇ ਤੀਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਅੱਜ ਸਵੇਰੇ ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁਕਾਬਲਾ ਆਦਿਗਾਮ ਦੇਵਸਰ ਇਲਾਕੇ ‘ਚ ਸ਼ੁਰੂ ਹੋਇਆ ਹੈ। ਪੁਲਿਸ ਅਤੇ ਸੁਰੱਖਿਆ ਬਲ ਅਲਰਟ ਤਾਇਨਾਤ ਹਨ।
ਦੱਸਿਆ ਜਾ ਰਿਹਾ ਹੈ ਕਿ ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਫਿਰ ਅਚਾਨਕ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।