Farmers march to Delhi: ਸਰਹੱਦਾਂ ਤੇ ਵਧਾਈ ਗਈ ਸੁਰੱਖਿਆ,ਹਾਈ ਅਲਰਟ ਤੇ ਅਧਿਕਾਰੀ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿੱਚ ਪੰਜਾਬ ਦੇ ਕਿਸਾਨ 6 ਦਸੰਬਰ (ਸ਼ੁੱਕਰਵਾਰ) ਨੂੰ ਦਿੱਲੀ ਵੱਲ ਮਾਰਚ ਕਰਨ ਦੇ ਇਰਾਦੇ ਵਿੱਚ ਹਨ। ਕਿਸਾਨ ਦੁਪਹਿਰ 1 ਵਜੇ ਦਿੱਲੀ ਲਈ ਰਵਾਨਾ ਹੋਣਗੇ।

Farmers march to Delhi: ਕਿਸਾਨਾਂ ਦੇ ਵੱਲੋਂ ਅੱਜ ਯਾਨੀ 6 ਦਸੰਬਰ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਦਿੱਤੀਆਂ ਹਨ। ਦਿੱਲੀ ਵੱਲ ਜਾਣ ਨੂੰ ਲੈ ਕੇ ਸੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 101 ਕਿਸਾਨਾਂ ਦਾ ਜਥਾ ਦਿੱਲੀ ਵਧੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਬਿਨਾਂ ਕਿਸੇ ਟਰੈਕਟਰ ਟਰਾਲੀ ਦੇ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਵੱਲ ਵਧਣਗੇ ਅਤੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣਗੇ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਸਰਹੱਦ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਹਾਈ ਅਲਰਟ ਤੇ ਪੁਲਿਸ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿੱਚ ਪੰਜਾਬ ਦੇ ਕਿਸਾਨ 6 ਦਸੰਬਰ (ਸ਼ੁੱਕਰਵਾਰ) ਨੂੰ ਦਿੱਲੀ ਵੱਲ ਮਾਰਚ ਕਰਨ ਦੇ ਇਰਾਦੇ ਵਿੱਚ ਹਨ। ਕਿਸਾਨ ਦੁਪਹਿਰ 1 ਵਜੇ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੁਲਿਸ ਅਧਿਕਾਰੀ ਅਲਰਟ ਮੋਡ ‘ਤੇ ਆ ਗਏ ਹਨ। ਸਾਰੇ ਚੌਰਾਹਿਆਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਪਟਿਆਲਾ-ਅੰਬਾਲਾ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ‘ਤੇ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ, ਪਰ ਹਰਿਆਣਾ ਸਰਕਾਰ ਉਨ੍ਹਾਂ ਨੂੰ ਅੱਗੇ ਵਧਣ ਦੇਣ ਲਈ ਤਿਆਰ ਨਹੀਂ ਹੈ। ਹਰਿਆਣਾ ਨੇ ਅੰਬਾਲਾ ਵਿੱਚ ਸ਼ੰਭੂ ਸਰਹੱਦ ਅਤੇ ਜੀਂਦ ਵਿੱਚ ਖਨੌਰੀ ਸਰਹੱਦ ’ਤੇ ਸਖ਼ਤੀ ਵਧਾਉਂਦੇ ਹੋਏ ਵਾਧੂ ਪੁਲਿਸ ਬਲ ਤੈਨਾਤ ਕੀਤੇ ਹਨ।

Exit mobile version