ਕੁਪਵਾੜਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਜਾਰੀ, ਤਿੰਨ ਤੋਂ ਚਾਰ ਅੱਤਵਾਦੀਆਂ ਦੇ ਢੇਰ ਹੋਣ ਦਾ ਖਦਸ਼ਾ

ਚਿਨਾਰ ਕੋਪਰਸ ਨੇ ਐਕਸ 'ਤੇ ਲਿਖਿਆ ਕਿ ਭਾਰਤੀ ਫੌਜ ਨੇ ਸ਼ਨੀਵਾਰ ਨੂੰ ਐਕਸ 'ਤੇ ਪੋਸਟ ਕਰਕੇ ਦੱਸਿਆ ਕਿ ਆਪਰੇਸ਼ਨ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ।

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ। ਅਧਿਕਾਰੀਆਂ ਦੇ ਅਨੁਸਾਰ, 04 ਅਕਤੂਬਰ 2024 ਨੂੰ ਘੁਸਪੈਠ ਦੀ ਕੋਸ਼ਿਸ਼ ਦੇ ਸਬੰਧ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਕੁਪਵਾੜਾ ਦੇ ਗੁਗਲਧਰ ਵਿਖੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਅਲਰਟ ਸੈਨਿਕਾਂ ਨੇ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ ਅਤੇ ਚੁਣੌਤੀ ਦਿੱਤੀ ਅੱਤਵਾਦੀਆਂ ਨਾਲ ਗੋਲੀਬਾਰੀ ਹੋਈ।

ਚਿਨਾਰ ਕੋਪਰਸ ਨੇ ਐਕਸ ‘ਤੇ ਲਿਖਿਆ ਕਿ ਭਾਰਤੀ ਫੌਜ ਨੇ ਸ਼ਨੀਵਾਰ ਨੂੰ ਐਕਸ ‘ਤੇ ਪੋਸਟ ਕਰਕੇ ਦੱਸਿਆ ਕਿ ਆਪਰੇਸ਼ਨ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ।

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਪਿੰਡ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ 29 ਸਤੰਬਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ।

Exit mobile version