ਗਰਲਜ਼ ਹੋਸਟਲ ਦੇ ਵਾਸ਼ਰੂਮ ਵਿੱਚੋਂ ਮਿਲਿਆ Hidden ਕੈਮਰਾ, ਸੀਐੱਮ ਨਾਇਡੂ ਨੇ ਦਿੱਤੇ ਜਾਂਚ ਦੇ ਹੁਕਮ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਸ਼ੁੱਕਰਵਾਰ ਨੂੰ ਕ੍ਰਿਸ਼ਨਾ ਜ਼ਿਲੇ ਦੇ ਐੱਸਆਰ ਗੁਡਲਾਵੇਲੇਰੂ ਇੰਜੀਨੀਅਰਿੰਗ ਕਾਲਜ ਦੇ ਗਰਲਜ਼ ਹੋਸਟਲ ਦੇ ਵਾਸ਼ਰੂਮ ਵਿੱਚ ਲੁਕਵੇਂ ਕੈਮਰੇ ਲਗਾਉਣ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਘਟਨਾ ਸਬੰਧੀ ਕੋਈ ਸਬੂਤ ਹਨ ਤਾਂ ਉਹ ਉਨ੍ਹਾਂ ਨਾਲ ਸਾਂਝਾ ਕਰਨ। ਇਸ ਘਟਨਾ ਨੂੰ ਲੈ ਕੇ ਵੀਰਵਾਰ ਅੱਧੀ ਰਾਤ ਤੋਂ ਸੈਂਕੜੇ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ।

ਕਾਲਜ ਮੈਨੇਜਮੈਂਟ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਰਾਜ ਮੰਤਰੀ ਕੇ. ਰਵਿੰਦਰ ਕ੍ਰਿਸ਼ਨਾ ਜ਼ਿਲ੍ਹੇ ਦੇ ਕੁਲੈਕਟਰ ਅਤੇ ਪੁਲਿਸ ਸੁਪਰਡੈਂਟ ਦੇ ਨਾਲ ਸ਼ੁੱਕਰਵਾਰ ਨੂੰ ਕਾਲਜ ਪਹੁੰਚੇ। ਵਿਦਿਆਰਥੀਆਂ ਨੇ ਰਵਿੰਦਰ ਨੂੰ ਦੱਸਿਆ ਕਿ ਮੈਨੇਜਮੈਂਟ ਨੇ ਵਾਸ਼ਰੂਮਾਂ ਵਿੱਚ ਲੱਗੇ ਖੁਫੀਆ ਕੈਮਰਿਆਂ ਦੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ।

ਹੋਸਟਲ ਵਿੱਚ ਪੁੱਛਗਿਛ ਜਾਰੀ

ਪੁਲਿਸ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਦੀ ਮੌਜੂਦਗੀ ਵਿੱਚ ਸ਼ੱਕੀ ਵਿਅਕਤੀਆਂ ਦੇ ਲੈਪਟਾਪ, ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਯੰਤਰਾਂ ਦੀ ਜਾਂਚ ਕੀਤੀ। ਪੁਲਿਸ ਮੁਤਾਬਕ ਦੋਸ਼ਾਂ ਦਾ ਕੋਈ ਸਬੂਤ ਨਹੀਂ ਮਿਲਿਆ। ਇਸ ਦੌਰਾਨ ਕ੍ਰਿਸ਼ਨਾ ਜ਼ਿਲ੍ਹੇ ਦੀ ਪੁਲਿਸ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ। ਜਾਂਚ ਟੀਮ ਨੇ ਹੋਸਟਲ ਵਿੱਚ ਜਾ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਨਾਰਾ ਲੋਕੇਸ਼ ਨੇ ਵੀ ਕਥਿਤ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਪੁਲਿਸ ਨੇ ਇੱਕ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ

ਇੰਜਨੀਅਰਿੰਗ ਕਾਲਜ ਵਿੱਚ ਵਾਪਰੀ ਇਹ ਘਟਨਾ ਸ਼ੁੱਕਰਵਾਰ ਨੂੰ ਸਾਹਮਣੇ ਆਈ। ਵੀਰਵਾਰ ਦੇਰ ਰਾਤ ਇਨਸਾਫ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਦੋਸ਼ ਹੈ ਕਿ ਕੈਮਰਿਆਂ ਰਾਹੀਂ ਕੁਝ ਵੀਡੀਓ ਰਿਕਾਰਡ ਕਰਕੇ ਵੇਚੇ ਗਏ। ਇਹ ਘਟਨਾ ਕ੍ਰਿਸ਼ਨਨ ਜ਼ਿਲ੍ਹੇ ਦੇ ਗੁਡਲਾਵੇਲੇਰੂ ਇੰਜੀਨੀਅਰਿੰਗ ਕਾਲਜ ਦੀ ਹੈ।

300 ਤੋਂ ਵੱਧ ਫੋਟੋਆਂ ਅਤੇ ਵੀਡੀਓਜ਼ ਲੀਕ ਹੋਣ ਦੇ ਆਰੋਪ

ਇਸ ਘਟਨਾ ਦੇ ਸਬੰਧ ਵਿੱਚ ਲੜਕਿਆਂ ਦੇ ਹੋਸਟਲ ਦੇ ਸੀਨੀਅਰ ਵਿਦਿਆਰਥੀ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਬੀਟੈਕ ਦੇ ਆਖਰੀ ਸਾਲ ਦਾ ਵਿਦਿਆਰਥੀ ਹੈ। ਉਸ ਦਾ ਲੈਪਟਾਪ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਗਰਲਜ਼ ਹੋਸਟਲ ਦੇ ਵਾਸ਼ਰੂਮ ਤੋਂ 300 ਤੋਂ ਵੱਧ ਤਸਵੀਰਾਂ ਅਤੇ ਵੀਡੀਓਜ਼ ਲੀਕ ਹੋਈਆਂ ਸਨ ਅਤੇ ਕੁਝ ਵਿਦਿਆਰਥਣਾਂ ਨੇ ਵਿਜੇ ਤੋਂ ਇਹ ਵੀਡੀਓ ਖਰੀਦੀਆਂ ਸਨ।

Exit mobile version