ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਹੀ ਲਾਈਮਲਾਈਟ ਵਿੱਚ ਆ ਗਈ ਹੈ। ਦਰਅਸਲ, ਅਦਾਕਾਰਾ ਨੂੰ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਲਦ ਹੀ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਕੰਗਨਾ ਨੇ ਕੀਤਾ ਹੈ। ਇਸ ਫਿਲਮ ‘ਚ ਉਹ ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ।
ਕੰਗਨਾ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਮਿਲੀਆਂ
ਸੋਮਵਾਰ (26 ਅਗਸਤ) ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਣ ਲੱਗੀ, ਜਿਸ ‘ਚ ਕੁਝ ਲੋਕ ਕੰਗਨਾ ਰਣੌਤ ਨੂੰ ਧਮਕੀ ਦਿੰਦੇ ਦੇਖੇ ਜਾ ਸਕਦੇ ਹਨ। ਇਸ ਵੀਡੀਓ ਨੂੰ ਰੀਟਵੀਟ ਕਰਦੇ ਹੋਏ ਅਦਾਕਾਰਾ ਨੇ ਪੁਲਿਸ ਤੋਂ ਮਦਦ ਮੰਗੀ ਹੈ। ਵੀਡੀਓ ਵਿੱਚ ਵਿਅਕਤੀ ਨੂੰ ਹਿੰਸਾ ਬਾਰੇ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਅੰਤ ਵਿੱਚ, ਇੱਕ ਆਦਮੀ ਕਹਿੰਦਾ ਹੈ, “ਜੇਕਰ ਅਸੀਂ ਸਿਰ ਕੱਟਵਾ ਸਕਦੇ ਹਾਂ ਤਾਂ ਅਸੀਂ ਸਿਰ ਵੱਢ ਵੀ ਸਕਦੇ ਹਾਂ।”
ਪ੍ਰਸ਼ੰਸਕਾਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕੰਗਨਾ ਦੇ ਪ੍ਰਸ਼ੰਸਕ ਕਾਫੀ ਚਿੰਤਤ ਨਜ਼ਰ ਆਏ। ਇਕ ਯੂਜ਼ਰ ਨੇ ਐਕਸ ‘ਤੇ ਲਿਖਿਆ, ‘ਗ੍ਰਹਿ ਮੰਤਰਾਲੇ ਨੂੰ ਇਸ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।’ ਇੱਕ ਹੋਰ ਵਿਅਕਤੀ ਨੇ ਲਿਖਿਆ, “ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।” ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਲਿਖਿਆ, ”ਮੈਨੂੰ ਉਮੀਦ ਹੈ ਕਿ ਇਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।”
ਐਮਰਜੈਂਸੀ ਫਿਲਮ ਵਿੱਚ ਇਹ ਸਿਤਾਰੇ ਆਉਣਗੇ ਨਜ਼ਰ
ਐਮਰਜੈਂਸੀ ਦੀ ਗੱਲ ਕਰੀਏ ਤਾਂ ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਕੰਗਨਾ ਤੋਂ ਇਲਾਵਾ ਫਿਲਮ ‘ਚ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ, ਵਿਸਾਕ ਨਾਇਰ ਅਤੇ ਮਰਹੂਮ ਸਤੀਸ਼ ਕੌਸ਼ਿਕ ਵਰਗੇ ਕਲਾਕਾਰ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।