ਦਿੱਲੀ ਵਿੱਚ ਖਿੜਿਆ ਕਮਲ, ਕੇਜਰੀਵਾਲ ਨੇ ਮੰਨੀ ਹਾਰ,ਭਾਜਪਾ ਵਰਕਰਾਂ ਨੇ ਆਤਸ਼ੀ ਸਾਹਮਣੇ ਲਾਏ ਮੋਦੀ-ਮੋਦੀ ਦੇ ਨਾਅਰੇ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਜਨ ਸ਼ਕਤੀ ਸਰਵਉੱਚ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ।

Delhi Chunav Result 2025: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੀ ਚੋਣਾਂ ਵਿੱਚ ਹਾਰ ‘ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਪਾਰਟੀ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਦਿੱਲੀ ਵਿੱਚ ਸਰਗਰਮ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, “ਅਸੀਂ ਦਿੱਲੀ ਦੇ ਫਤਵੇ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਜਿਨ੍ਹਾਂ ਲਈ ਲੋਕਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ।”

ਦਿੱਲੀ ਜਿੱਤ ਤੋਂ ਬਾਅਦ ਕੀਤ ਬੋਲੇ ਪ੍ਰਧਾਨ ਮੰਤਰੀ ਮੋਦੀ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਜਨ ਸ਼ਕਤੀ ਸਰਵਉੱਚ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ। ਤੁਹਾਡੇ ਸਾਰਿਆਂ ਵੱਲੋਂ ਦਿੱਤੇ ਗਏ ਭਰਪੂਰ ਆਸ਼ੀਰਵਾਦ ਅਤੇ ਪਿਆਰ ਲਈ ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ। ਅਸੀਂ ਦਿੱਲੀ ਦੇ ਸਰਵਪੱਖੀ ਵਿਕਾਸ ਅਤੇ ਇਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ; ਇਹ ਸਾਡੀ ਗਰੰਟੀ ਹੈ। ਇਸ ਦੇ ਨਾਲ, ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਦਿੱਲੀ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏ।

ਸੀਐਮ ਆਤਿਸ਼ੀ ਦੇ ਸਾਹਮਣੇ ਭਾਜਪਾ ਵਰਕਰਾਂ ਕੀਤੀ ਹੂਟਿੰਗ

ਭਾਜਪਾ ਸਮਰਥਕਾਂ ਨੇ ਗਿਣਤੀ ਵਾਲੀ ਥਾਂ ਤੋਂ ਬਾਹਰ ਜਾਂਦੇ ਸਮੇਂ ਆਤਿਸ਼ੀ ‘ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਜਪਾ ਵਰਕਰਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਏ। ਜਵਾਬ ਵਿੱਚ, ਆਤਿਸ਼ੀ ਵੀ ਕਾਰ ਤੋਂ ਬਾਹਰ ਆਈ ਅਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮਰਥਕਾਂ ਦੀਆਂ ਸ਼ੁਭਕਾਮਨਾਵਾਂ ਸਵੀਕਾਰ ਕੀਤੀਆਂ।

Exit mobile version