ਆਮ ਆਦਮੀ ਪਾਰਟੀ (ਆਪ) ਨੇ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਹੁਣ ਆਤਿਸ਼ੀ ਉਨ੍ਹਾਂ ਦੀ ਜਗ੍ਹਾ ਲੈਣਗੇ। ਅਰਵਿੰਦ ਕੇਜਰੀਵਾਲ ਅੱਜ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਸਕਦੇ ਹਨ। ਕੇਜਰੀਵਾਲ ਮੰਗਲਵਾਰ ਸ਼ਾਮ 4:30 ਵਜੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰ ਸਕਦੇ ਹਨ। ਕੇਜਰੀਵਾਲ ਨੇ ਐਤਵਾਰ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।
ਅਟਕਲਾਂ ਹੋਈਆ ਖਤਮ
ਇਸ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਕਾਫੀ ਅਟਕਲਾਂ ਲਾਈਆਂ ਜਾ ਰਹੀਆਂ ਸਨ। ਇੱਥੋਂ ਤੱਕ ਕਿਹਾ ਗਿਆ ਕਿ ‘ਆਪ’ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਹੋਰ ਨਾਂ ਦੀ ਪੁਸ਼ਟੀ ਕਰਕੇ ਸਾਰਿਆਂ ਨੂੰ ਹੈਰਾਨ ਕਰ ਸਕਦੀ ਹੈ। ਹਾਲਾਂਕਿ ਹੁਣ ਇਸ ਦਾ ਅੰਤਿਮ ਫੈਸਲਾ ਲਿਆ ਗਿਆ ਹੈ।
ਆਤਿਸ਼ੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ
ਆਤਿਸ਼ੀ ਦਿੱਲੀ ਦੀ ਨਵੀਂ ਅਤੇ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ। ਆਤਿਸ਼ੀ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ ‘ਚ ਉਨ੍ਹਾਂ ਦਾ ਕੱਦ ਹੋਰ ਵਧ ਗਿਆ ਹੈ।