Manipur violence: ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਮਣੀਪੁਰ ਵਿੱਚ ਹਿੰਸਾ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਕਮਿਸ਼ਨ ਨੂੰ 20 ਮਈ 2025 ਤੱਕ ਰਿਪੋਰਟ ਸੌਂਪਣ ਦਾ ਸਮਾਂ ਦਿੱਤਾ ਹੈ। ਹਿੰਸਾ ‘ਚ ਹੁਣ ਤੱਕ ਘੱਟੋ-ਘੱਟ 258 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਂਚ ਕਮਿਸ਼ਨ ਦਾ ਗਠਨ 4 ਜੂਨ, 2023 ਨੂੰ ਗੁਹਾਟੀ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਅਜੈ ਲਾਂਬਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਸੀ। ਕਮਿਸ਼ਨ ਵਿੱਚ ਸੇਵਾਮੁਕਤ ਆਈਏਐਸ ਅਧਿਕਾਰੀ ਹਿਮਾਂਸ਼ੂ ਸ਼ੇਖਰ ਦਾਸ ਅਤੇ ਸੇਵਾਮੁਕਤ ਆਈਪੀਐਸ ਅਧਿਕਾਰੀ ਆਲੋਕ ਪ੍ਰਭਾਕਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਹਿੰਸਾ ਅਤੇ ਦੰਗਿਆਂ ਦੇ ਸਬੰਧ ਵਿੱਚ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। 3 ਮਈ 2023 ਨੂੰ ਮਣੀਪੁਰ ਵਿੱਚ ਹਿੰਸਾ ਸ਼ੁਰੂ ਹੋਈ ਸੀ। 4 ਜੂਨ, 2023 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਕਮਿਸ਼ਨ ਨੂੰ ਜਲਦੀ ਤੋਂ ਜਲਦੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣੀ ਹੋਵੇਗੀ।
ਪਹਿਲਾਂ 20 ਨਵੰਬਰ ਤੱਕ ਦਾ ਦਿੱਤਾ ਗਿਆ ਸੀ ਸਮਾਂ
ਇਸ ਤੋਂ ਪਹਿਲਾਂ, ਗ੍ਰਹਿ ਮੰਤਰਾਲੇ ਨੇ ਕਮਿਸ਼ਨ ਨੂੰ ਰਿਪੋਰਟ ਸੌਂਪਣ ਲਈ 20 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ, ਇਸ ਦੌਰਾਨ, 25 ਨਵੰਬਰ ਨੂੰ ਮਨੀਪੁਰ ਦੇ ਲੀਮਾਖੋਂਗ ਕੈਂਪ ਤੋਂ ਲਾਪਤਾ ਹੋਏ 56 ਸਾਲਾ ਲੈਸ਼ਰਾਮ ਦੀ ਭਾਲ ਫੌਜ ਅਤੇ ਪੁਲਿਸ ਕਰ ਰਹੇ ਹਨ। ਮਣੀਪੁਰ ਪੁਲਿਸ ਨੇ ਕਿਹਾ ਸੀ ਕਿ ਉਹ ਲੈਸ਼ਰਾਮ ਦਾ ਪਤਾ ਲਗਾਉਣ ਲਈ ਹੈਲੀਕਾਪਟਰ, ਡਰੋਨ ਅਤੇ ਆਰਮੀ ਟ੍ਰੈਕਰ ਕੁੱਤਿਆਂ ਦੀ ਮਦਦ ਲੈ ਰਹੀ ਹੈ। ਇਸ ਦੇ ਲਈ ਤਕਨੀਕ ਦੀ ਮਦਦ ਵੀ ਲਈ ਜਾ ਰਹੀ ਹੈ। ਅਜੇ ਤੱਕ ਵਿਅਕਤੀ ਦਾ ਕੋਈ ਸੁਰਾਗ ਨਹੀਂ ਲੱਗਾ ਹੈ।
ਤਿੰਨ ਬੱਚਿਆਂ ਦੇ ਕਤਲ ਦੀ ਜਾਂਚ ਲਈ ਬਣਾਈ ਤਿੰਨ ਮੈਂਬਰੀ ਟੀਮ
ਹੁਣ ਮਣੀਪੁਰ ਹਾਈਕੋਰਟ ਨੇ ਇਸ ਮਾਮਲੇ ਵਿੱਚ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਚਾਰ ਮੈਂਬਰੀ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਕਮੇਟੀ 11 ਦਸੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਅਦਾਲਤ ਸਾਹਮਣੇ ਵਿਸਥਾਰਤ ਰਿਪੋਰਟ ਪੇਸ਼ ਕਰੇਗੀ। ਇਸ ਦੇ ਨਾਲ ਹੀ, ਰਾਜ ਮਹਿਲਾ ਕਮਿਸ਼ਨ (MSCW) ਨੇ ਪਿਛਲੇ ਮਹੀਨੇ ਜਿਰੀਬਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੁਆਰਾ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੀ ਹੱਤਿਆ ਦੀ ਜਾਂਚ ਲਈ ਇੱਕ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਟੀਮ ਵਿੱਚ ਕਮਿਸ਼ਨ ਦੀ ਚੇਅਰਪਰਸਨ ਅਤੇ ਦੋ ਮੈਂਬਰ ਸ਼ਾਮਲ ਹਨ।
ਸੁਰੱਖਿਆ ਦੇ ਮੱਦੇਨਜ਼ਰ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ
ਮਨੀਪੁਰ ਸਰਕਾਰ ਨੇ ਸਖ਼ਤ ਸੁਰੱਖਿਆ ਵਿਚਕਾਰ ਇੰਫਾਲ ਤੋਂ ਪਹਾੜੀ ਜ਼ਿਲ੍ਹਿਆਂ ਤੱਕ ਅੰਤਰ-ਜ਼ਿਲ੍ਹਾ ਜਨਤਕ ਆਵਾਜਾਈ ਨੂੰ ਦੁਬਾਰਾ ਚਲਾਉਣ ਦਾ ਫੈਸਲਾ ਕੀਤਾ ਹੈ। ਰਾਜ ਵਿੱਚ 19 ਮਹੀਨਿਆਂ ਵਿੱਚ ਜਨਤਕ ਆਵਾਜਾਈ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਸ਼ਾਸਨ ਦੀ ਇਹ ਦੂਜੀ ਕੋਸ਼ਿਸ਼ ਹੋਵੇਗੀ। ਚੂਰਾਚੰਦਰਪੁਰ ਅਤੇ ਕੁਝ ਹੋਰ ਪਹਾੜੀ ਖੇਤਰਾਂ ਵਿੱਚ ਘਾਟੀ ਦੇ ਪ੍ਰਮੁੱਖ ਮੀਤੀ ਭਾਈਚਾਰੇ ਅਤੇ ਪ੍ਰਭਾਵਸ਼ਾਲੀ ਕੂਕੀ ਕਬੀਲਿਆਂ ਦਰਮਿਆਨ ਝੜਪਾਂ ਹੋਈਆਂ ਹਨ।