AGTF ਨੇ ਅੱਤਵਾਦੀ ਅਰਸ਼ ਡੱਲਾ ਦੇ 4 ਗੁਰਗੇ ਕੀਤੇ ਗ੍ਰਿਫਤਾਰ, ਮੁਲਜ਼ਮਾਂ ਦਾ ਲੰਬਾ ਅਪਰਾਧਿਕ ਰਿਕਾਰਡ, ਨਾਜਾਇਜ਼ ਹਥਿਆਰ ਵੀ ਬਰਾਮਦ

ਗ੍ਰਿਫਤਾਰ ਕੀਤੇ ਗਏ ਲੋਕ ਅਮਰੀਕਾ ਸਥਿਤ ਇਕ ਹੈਂਡਲਰ ਦੇ ਨਿਰਦੇਸ਼ਾਂ 'ਤੇ ਮੋਹਾਲੀ ਦੇ ਇਕ ਕਾਰ ਐਕਸੈਸਰੀਜ਼ ਸ਼ੋਅਰੂਮ 'ਤੇ ਹਾਲ ਹੀ ਵਿਚ ਹੋਈ ਗੋਲੀਬਾਰੀ ਵਿਚ ਸ਼ਾਮਲ ਸਨ। ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ

ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੇ ਕੋਲੋ ਪੁਲਿਸ ਨੇ ਤਿੰਨ ਨਜਾਇਜ਼ ਹਥਿਆਰ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਡੀਜੀਪੀ ਨੇ ਐਕਸ ਤੇ ਪਾਈ ਪੋਸਟ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਕਰਕੇ ਦੱਸਿਆ ਕਿ – ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਨਵਾਂਸ਼ਹਿਰ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਕਰਕੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕ ਅਮਰੀਕਾ ਸਥਿਤ ਇਕ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਦੇ ਇਕ ਕਾਰ ਐਕਸੈਸਰੀਜ਼ ਸ਼ੋਅਰੂਮ ‘ਤੇ ਹਾਲ ਹੀ ਵਿਚ ਹੋਈ ਗੋਲੀਬਾਰੀ ਵਿਚ ਸ਼ਾਮਲ ਸਨ। ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ।

ਅੱਗੇ ਦੀ ਜਾਂਚ ਜਾਰੀ

ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੇ ਹਥਿਆਰ ਬਰਾਮਦ ਕਰ ਲਏ ਹਨ। ਜਿਸ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੁਹਾਲੀ ਦੀ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version