Breaking: ਪੀਲੀਭੀਤ ‘ਚ ਤਿੰਨ ਖਾਲਿਸਤਾਨੀ ਅੱਤਵਾਦੀ ਢੇਰ, ਪੰਜਾਬ ਦੇ ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਸੁੱਟਿਆ ਸੀ ਗ੍ਰਨੇਡ

ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਦੋ ਗਲੋਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਕੋਤਵਾਲੀ ਇਲਾਕੇ 'ਚ ਹੋਇਆ।

ਪੰਜਾਬ ਨਿਊਜ਼ ਨੈਟਵਰਕ। ਯੂਪੀ ਦੇ ਪੀਲੀਭੀਤ ‘ਚ ਐਨਕਾਉਂਟਰ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ ਹਨ। ਮਾਰੇ ਗਏ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਦੱਸੇ ਜਾ ਰਹੇ ਹਨ। ਇੰਨਾਂ ਤੇ ਪੰਜਾਬ ਦੇ ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਹਮਲਾ ਕਰਨ ਦਾ ਦੋਸ਼ ਹੈ। ਤਿੰਨੋਂ ਅੱਤਵਾਦੀ ਪੀਲੀਭੀਤ ਦੇ ਪੂਰਨਪੁਰ ਇਲਾਕੇ ‘ਚ ਲੁਕੇ ਹੋਏ ਸਨ। ਇਨ੍ਹਾਂ ਕੋਲੋਂ ਏਕੇ-47, ਪਿਸਤੌਲ ਅਤੇ ਕੁਝ ਹੋਰ ਹਥਿਆਰ ਵੀ ਬਰਾਮਦ ਹੋਏ ਹਨ।

ਅੱਤਵਾਦੀਆਂ ਦੀ ਹੋਈ ਪਛਾਣ

ਮਾਰੇ ਗਏ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਕਲਾਨੌਰ, ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਪੰਜਾਬ, ਵਰਿੰਦਰ ਸਿੰਘ ਉਰਫ ਰਵੀ ਪੁੱਤਰ ਰਣਜੀਤ ਸਿੰਘ ਉਰਫ ਜੀਤਾ ਵਾਸੀ ਪਿੰਡ ਅਗਵਾਨ ਥਾਣਾ ਕਲਾਨੌਰ ਜ਼ਿਲਾ ਗੁਰਦਾਸਪੁਰ, ਪੰਜਾਬ ਅਤੇ ਜਸਨ ਪ੍ਰੀਤ ਸਿੰਘ ਵਾਸੀ ਪਿੰਡ ਨਿੱਕਾ ਸ਼ਹੂਰ, ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਪੰਜਾਬ ਵੱਜੋ ਹੋਈ ਹੈ। ਤਿੰਨਾਂ ਦੀ ਉਮਰ 18 ਤੋਂ 25 ਸਾਲ ਦਰਮਿਆਨ ਹੈ।

ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਦੋ ਗਲੋਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਕੋਤਵਾਲੀ ਇਲਾਕੇ ‘ਚ ਹੋਇਆ। ਮੁਕਾਬਲੇ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਪੂਰਨਪੁਰ ਸੀਐਚਸੀ ਲਿਆਂਦਾ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version