ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ ਦੀ ਸੰਭਾਵਨਾ,ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ‘ਚ ਛਾਏ ਰਹਿਣਗੇ ਬੱਦਲ

Punjab Weather: ਪੰਜਾਬ ਵਿੱਚ ਵੀਰਵਾਰ ਯਾਨੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਕੱਲ੍ਹ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਮੀਂਹ ਤੋਂ ਬਾਅਦ ਤਾਪਮਾਨ ‘ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਤਾਪਮਾਨ 36.2 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 4.3 ਡਿਗਰੀ ਵੱਧ ਹੈ।

ਇੰਨਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਵਨਾ

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਅੰਮਿ੍ਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ|

ਇਸ ਕਾਰਨ ਮੌਸਮ ਹੋ ਰਿਹਾ ਖ਼ਰਾਬ

ਮੌਨਸੂਨ ਟ੍ਰਫ ਦੇ ਆਮ ਸਥਿਤੀ ਤੋਂ ਦੱਖਣ ਵੱਲ ਵਧਣ ਅਤੇ ਨਮੀ ਵਾਲੀਆਂ ਹਵਾਵਾਂ ਵਿੱਚ ਕਮੀ ਕਾਰਨ ਮਾਨਸੂਨ ਦੀ ਗਤੀਵਿਧੀ ਵਿੱਚ ਕਮੀ ਦੇ ਕਾਰਨ 28 ਸਤੰਬਰ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰ-ਪੱਛਮੀ ਹਵਾ ਕਾਰਨ ਦਿਨ ਦੇ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਵਾਯੂਮੰਡਲ ਵਿੱਚ ਨਮੀ ਦੀ ਮਾਤਰਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

Exit mobile version