Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਬੁੱਧਵਾਰ ਨੂੰ 18 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਦੇ ਨੇੜੇ ਰਹਿੰਦਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਔਸਤ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 0 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਹਿਮਾਲਿਆ ਖੇਤਰ ‘ਚ ਪੱਛਮੀ ਗੜਬੜੀ ਬਣ ਰਹੀ ਹੈ।
ਵਿਭਾਗ ਨੇ ਜਾਰੀ ਕੀਤਾ ਅਲਰਟ
ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇਹ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਜਾਵੇਗਾ। ਅੱਜ ਪੰਜਾਬ ਦੇ ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦਾ ਔਰੇਂਜ ਅਲਰਟ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਯੈਲੋ ਅਲਰਟ ਹੈ।
ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ ਦੇ ਹਾਲਾਤ
ਚੰਡੀਗੜ੍ਹ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਅੰਮ੍ਰਿਤਸਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਲੰਧਰ— ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਲੁਧਿਆਣਾ– ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਪਟਿਆਲਾ– ਕੋਲਡ ਵੇਵ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਮੋਹਾਲੀ— ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।