ਝੋਨੇ ਦੀ ਖਰੀਦ ਨੂੰ ਲੈ ਕੇ ਅਸੰਤੁਸ਼ਟ ਕਿਸਾਨ,ਪੰਜਾਬ ਵਿੱਚ ਅੱਜ 3 ਵਜੇ ਤੱਕ ਕਰਨਗੇ ਸੜਕਾਂ ਜਾਮ

ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੁੱਖ ਸੜਕਾਂ ਜਾਮ ਕਰਨਗੇ। ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ।

Farmers raise slogans during stage a protest dharna and block NH-7 in Bathinda on Saturday.- Tribune photo: Pawan Sharma

ਪੰਜਾਬ ਨਿਊਜ਼। ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਕਿਸਾਨ ਕਾਫੀ ਨਾਰਾਜ਼ ਹਨ। ਜਿਸ ਕਾਰਨ ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੁੱਖ ਸੜਕਾਂ ਜਾਮ ਕਰਨਗੇ। ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਸਰਕਾਰ ਕੰਮ ਕਰਨ ਵਿੱਚ ਅਸਫਲ ਰਹੀ ਹੈ।

29 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ

ਰਮਿੰਦਰ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਦੇ ਵੱਲੋਂ ਕਿਸਾਨਾਂ ਦਾਂ ਸਮੱਸਿਆ ਦਾ ਹੱਲ ਨਾ ਕੀਤਾ ਜਾਂਦਾ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਕਰਨ ‘ਤੇ ਕਾਲੇ ਝੰਡੇ ਦਿਖਾਏ ਜਾਣਗੇ।

26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕ ਜਾਮ

ਐਸਕੇਐਮ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਦੇ ਖਿਲਾਫ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਮਾਝਾ-ਮਾਲਵਾ-ਦੁਆਬਾ ਖੇਤਰ ਵਿੱਚ 26 ਅਕਤੂਬਰ ਨੂੰ ਹਾਈਵੇਅ ਜਾਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਪਰਾਲੀ ਨੂੰ ਸਾੜਨ, ਝੋਨੇ ਦੀ ਸੁਸਤ ਖਰੀਦ ਅਤੇ ਡੀ.ਏ.ਪੀ. ਲਈ ਦਰਜ ਐਫ.ਆਈ.ਆਰ ਦੇ ਮੁੱਦੇ ‘ਤੇ ਹੋਵੇਗਾ।

Exit mobile version