ਪੰਜਾਬ ਨਿਊਜ਼। ਐਮਐਸਪੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਨੂੰ ਮਲਟੀ ਆਰਗਨ ਫੇਲੀਅਰ ਦਾ ਖਤਰਾ ਬਣਿਆ ਹੋਇਆ ਹੈ। ਇੱਥੇ ਦੱਸ ਦਈਏ ਕਿ ਡੱਲੇਵਾਲ ਕੇਂਸਰ ਦੇ ਮਰੀਜ ਹਨ। ਡਾਕਟਰਾਂ ਦਾ ਟੀਮ ਨੇ ਦੱਸਿਆ ਕਿ ਮਰਨ ਵਰਤ ਰੱਖਣ ਕਾਰਨ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵੀ ਘੱਟ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇਹ ਇੱਕ ਸਾਈਲੈਂਟ ਅਟੈਕ ਹੋਵੇਗਾ। ਉਸ ਦੀ ਦੇਖ-ਰੇਖ ਕਰ ਰਹੇ ਸਰਕਾਰੀ ਡਾਕਟਰਾਂ ਦੀ ਟੀਮ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨ ਦੀ ਸਿਫ਼ਾਰਸ਼ ਕਰ ਰਹੀ ਹੈ। ਹਾਲਾਂਕਿ, ਡੱਲੇਵਾਲ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਾਨੂੰਨ ਸਮੇਤ 13 ਮੰਗਾਂ ਪੂਰੀਆਂ ਨਾ ਹੋਣ ਤੱਕ ਭੁੱਖ ਹੜਤਾਲ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਵਿਗੜ ਸਕਦੇ ਹਨ ਹਾਲਾਤ
ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨੂੰ ਲੈ ਕੇ ਵੱਖ-ਵੱਖ ਮੈਡੀਕਲ ਮਾਹਿਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਮਰਨ ਵਰਤ ਜਲਦੀ ਨਾ ਤੋੜਿਆ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਨਾ ਕਰਵਾਇਆ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।
ਅੰਦੋਲਨ ਨਾਲੋ ਜਿੰਦਗੀ ਜ਼ਰੂਰੀ- ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਬਾਰੇ ਵੀ ਚਿੰਤਾ ਪ੍ਰਗਟਾਈ ਹੈ। 13 ਦਸੰਬਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅੰਦੋਲਨ ਨਾਲੋਂ ਜ਼ਿੰਦਗੀ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਦੇ ਆਦੇਸ਼ ਦਿੱਤੇ ਗਏ।