ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕਿਸਾਨ,ਇੰਨ੍ਹਾਂ ਮੁੱਦਿਆਂ ਤੇ ਹੋਵੇਗੀ ਚਰਚਾ

ਅੱਜ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਾਲ ਸੰਯੁਕਤ ਕਿਸਾਨ ਮੋਰਚਾ ਮੁਲਾਕਾਤ ਕਰੇਗਾ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਤੋਂ ਬਾਅਦ ਐੱਸਕੇਐੱਮ ਆਗੂਆਂ ਨੇ ਵੀ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਜਿਸ ਨੂੰ ਰਾਹੁਲ ਗਾਂਧੀ ਨੇ ਸਵੀਕਾਰ ਕਰ ਲਿਆ ਹੈ। ਬੰਗਲਾਦੇਸ਼ ‘ਚ ਪੈਦਾ ਹੋਈ ਸਥਿਤੀ ‘ਤੇ ਬੁਲਾਈ ਗਈ ਸਰਬ ਪਾਰਟੀ ਬੈਠਕ ਤੋਂ ਬਾਅਦ ਸ਼ਾਮ 4.30 ਵਜੇ ਦੇ ਕਰੀਬ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਦੀ ਸੰਭਾਵਨਾ ਹੈ।

ਐਸਕੇਐਮ ਨੇ ਪੀਐਮ ਮੋਦੀ,ਰਾਹੁਲ ਗਾਂਧੀ ਅਤੇ ਖੜਗੇ ਤੋਂ ਮੰਗਿਆਂ ਸੀ ਮੀਟਿੰਗ ਦਾ ਸਮਾਂ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਐਸਕੇਐਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਮਾਂ ਮੰਗਿਆ ਹੈ। ਕਿਸਾਨਾਂ ਨੇ 2 ਅਗਸਤ ਨੂੰ ਮੀਟਿੰਗ ਦੀ ਮੰਗ ਕੀਤੀ ਸੀ ਪਰ ਸਮੇਂ ਦੀ ਘਾਟ ਕਾਰਨ 2 ਅਗਸਤ ਤੱਕ ਮੀਟਿੰਗ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਡਾ. ਦਰਸ਼ਨ ਪਾਲ, ਰਾਕੇਸ਼ ਟਿਕੈਤ ਸਮੇਤ 10 ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਕਰਨਗੇ| SKM ਦਾ 10 ਮੈਂਬਰੀ ਵਫਦ ਫਸਲਾਂ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ‘ਤੇ ਰਾਹੁਲ ਗਾਂਧੀ ਨਾਲ ਵਿਚਾਰ ਚਰਚਾ ਕਰੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਸ਼ੁਰੂ ਕੀਤਾ ਸੀ ਤਾਂ ਉਸ ਸਮੇਂ ਕਈ ਮੰਗਾਂ ਲਟਕ ਗਈਆਂ ਸਨ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਆਪਣੀਆਂ ਸਾਰੀਆਂ ਮੰਗਾਂ ਬਾਰੇ ਵੀ ਦੱਸਿਆ। ਇਸ ਦੌਰਾਨ ਰਾਹੁਲ ਨੇ ਕਿਹਾ ਸੀ ਕਿ ਫਸਲਾਂ ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਵੀ ਉਨ੍ਹਾਂ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਹੈ। ਅਜਿਹੇ ‘ਚ ਉਹ ਕਿਸਾਨਾਂ ਨੂੰ ਕਾਨੂੰਨੀ ਗਾਰੰਟੀ ਦੇਣ ਲਈ ਸਰਕਾਰ ‘ਤੇ ਦਬਾਅ ਬਣਾਉਣਗੇ।

Exit mobile version