Fog alert in Punjab: ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ,ਲਗਾਤਾਰ ਬਦਲ ਰਿਹਾ ਮੌਸਮ

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਤਰਨਮਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

Fog alert in Punjab: ਪਹਾੜਾਂ ‘ਤੇ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ ਉੱਥੇ ਹੀ ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਤਰਨਮਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ

ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਸਰਗਰਮ ਚੱਕਰਵਾਤ ਸ਼ਾਂਤ ਹੋ ਗਿਆ ਹੈ। ਪਰ ਪੱਛਮੀ ਗੜਬੜੀ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਤਾਪਮਾਨ ਆਮ ਵਾਂਗ ਪਹੁੰਚ ਜਾਵੇਗਾ।

ਚੰਡੀਗੜ੍ਹ ਦਾ ਏਕਿਊਆਈ 369

ਪੰਜਾਬ-ਚੰਡੀਗੜ੍ਹ ਹਵਾ ਖਰਾਬ ਹੈ। ਤਕਰੀਬਨ ਦੋ ਮਹੀਨਿਆਂ ਨੂੰ ਹਵਾ ਦਾ ਗੁਣਵੱਤਾ ਵਿੱਚ ਸੁਧਾਰ ਨਹੀਂ ਹੋ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ, ਚੰਡੀਗੜ੍ਹ ਦਾ AQI 369 ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ 475 ਦੇ ਅੰਕੜੇ ਨੂੰ ਛੂਹ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਦਾ AQI 249 ਅਤੇ ਮੰਡੀ ਗੋਬਿੰਦਗੜ੍ਹ ਦਾ AQI 205 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਦਾ AQI 200 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ।

Exit mobile version