SC ‘ਚ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਣਵਾਈ ਅੱਜ, ਡੱਲੇਵਾਲ ਦਾ ਵਿਚੋਲਗੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ,ਕਿਹਾ- ਕਮੇਟੀ ਮੇਰੀ ਮੌਤ ਦੀ ਉਡੀਕ ਕਰ ਰਹੀ?

3 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ।

Kisaan Andolan: ਕਿਸਾਨ ਨੂੰ ਹਰਿਆਣਾ ਪੰਜਾਬ ਦੀ ਸਰਹੱਦ ਤੇ ਆਪਣੀਆਂ ਨੂੰ ਮੰਗਾਂ ਨੂੰ ਲੈ ਕਿ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਨੂੰ ਚੱਲਦੇ 10 ਮਹੀਨੇ ਬੀਤ ਗਏ ਹਨ। ਜਿਸਦੇ ਚੱਲਦੇ 10 ਮਹੀਨਿਆਂ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਬੰਦ ਪਈ ਹੈ। ਇਸ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ 18 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ।

ਡੱਲੇਵਾਲ ਦਾ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਪੱਤਰ

ਕਿਸਾਨ ਆਗੂ ਡੱਲੇਵਾਲ ਨੇ ਸੁਣਵਾਈ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਬਣਾਈ ਵਿਚੋਲਗੀ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ 2 ਪੰਨਿਆਂ ਦਾ ਪੱਤਰ ਲਿਖਿਆ ਹੈ। ਇਸ ਵਿੱਚ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ। ਕਮੇਟੀ ਨੂੰ ਮਿਲਣ ਦੇ ਬਾਵਜੂਦ ਉਹ ਸ਼ੰਭੂ ਜਾਂ ਖਨੌਰੀ ਬਾਰਡਰ ’ਤੇ ਨਹੀਂ ਆਇਆ। ਕੀ ਇਹ ਕਮੇਟੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ?

3 ਦਸੰਬਰ ਨੂੰ ਹੋਈ ਸੀ ਸੁਣਵਾਈ

3 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਸੁਣਵਾਈ ਦੌਰਾਨ ਅਦਾਲਤ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਵਰਤ ਤੋੜਨ ਲਈ ਕੋਈ ਜ਼ਬਰਦਸਤੀ ਨਹੀਂ ਵਰਤਣੀ ਚਾਹੀਦੀ।

Exit mobile version