ਪੰਜਾਬ-ਚੰਡੀਗੜ੍ਹ ਵੱਧ ਰਿਹਾ ਪ੍ਰਦੂਸ਼ਣ ਵਧਾ ਰਿਹਾ ਚਿੰਤਾ, ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਤੋਂ ਪਾਰ

ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਸਮੌਗ ਦਾ ਅਲਰਟ ਨਹੀਂ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਫਿਰ ਤੋਂ ਸਥਿਤੀ ਵਿਗੜ ਜਾਵੇਗੀ। ਇੱਥੇ ਦੱਸ ਦੇਈਏ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸਮੌਗ ਨੂੰ ਲੈ ਕੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਨਿਊਜ਼। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੂੰਆ ਲੋਕਾਂ ਲਈ ਪਰੇਸ਼ਾਨੀਆਂ ਵਧਾ ਰਿਹਾ ਹੈ। ਚੰਡੀਗੜ੍ਹ ਦੇ ਨਾਲ ਹੀ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਦਿੱਲੀ ਅਤੇ ਹਰਿਆਣਾ ਦੇ ਕਈ ਸਕੂਲਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿੱਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਸਮੌਗ ਦਾ ਅਲਰਟ ਨਹੀਂ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਫਿਰ ਤੋਂ ਸਥਿਤੀ ਵਿਗੜ ਜਾਵੇਗੀ। ਇੱਥੇ ਦੱਸ ਦੇਈਏ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸਮੌਗ ਨੂੰ ਲੈ ਕੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪੂਰੀ ਜੀਟੀ.ਰੋਡ ਪੱਟੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਵਿੱਚ ਦਿਖੇਗਾ ਧੁੰਦ ਦਾ ਅਸਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ। ਪਰ ਆਉਣ ਵਾਲੇ ਦੋ ਦਿਨਾਂ ਵਿੱਚ ਧੁੰਦ ਦਾ ਅਸਰ ਫਿਰ ਦੇਖਣ ਨੂੰ ਮਿਲੇਗਾ। ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਸੂਬੇ ‘ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਚੰਡੀਗੜ੍ਹ ਸਮੇਤ ਸੂਬੇ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਪਰਾਲੀ ਸਾੜਨ ਦੇ 179 ਮਾਮਲੇ ਆਏ ਸਾਹਮਣੇ,ਅੰਕੜਾਂ 10 ਹਜ਼ਾਰ ਤੋਂ ਪਾਰ

ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 179 ਨਵੇਂ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਫ਼ਿਰੋਜ਼ਪੁਰ ਅਤੇ ਸੰਗਰੂਰ ਵਿੱਚ ਸਭ ਤੋਂ ਵੱਧ 26-26 ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਨੂੰ ਪਾਰ ਕਰਕੇ 10,104 ਤੱਕ ਪੁੱਜ ਗਿਆ ਹੈ। ਪ੍ਰਦੂਸ਼ਣ ਬੋਰਡ 30 ਨਵੰਬਰ ਤੱਕ ਕੇਸ ਦਰਜ ਕਰੇਗਾ। ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਆਦਰਸ਼ਪਾਲ ਵਿੱਗ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦੀ ਦੀ ਗਿਰਾਵਟ ਦਾ ਅਨੁਮਾਨ ਹੈ।

Exit mobile version