ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਲਿਆਂਦਾ ਜਾਵੇਗਾ ਵਾਪਸ, ਮੁੰਬਈ ਹਵਾਲਗੀ ਪ੍ਰਕਿਰਿਆ ਸ਼ੁਰੂ

ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ 'ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਨਮੋਲ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਲਿਸਟ ‘ਚ ਸ਼ਾਮਲ ਹੈ। ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ ‘ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਅਨਮੋਲ ਦੀ ਭਾਲ ਲਈ ਰੈੱਡ ਕਾਰਨਰ ਨੋਟਿਸ ਵੀ ਜਾਰੀ

ਮੁੰਬਈ ਪੁਲਿਸ ਅਨਮੋਲ ਦੀ ਹਵਾਲਗੀ ਲਈ ਅਦਾਲਤੀ ਦਸਤਾਵੇਜ਼ਾਂ ਦੀ ਉਡੀਕ ਕਰ ਰਹੀ ਹੈ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਸੂਤਰਾਂ ਮੁਤਾਬਕ ਅਨਮੋਲ ਦੀ ਵਿਦੇਸ਼ ‘ਚ ਭਾਲ ਲਈ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅਮਰੀਕਾ ਤੋਂ ਅਲਰਟ ਮਿਲਣ ਤੋਂ ਪਹਿਲਾਂ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਅਨਮੋਲ ਕੈਨੇਡਾ ‘ਚ ਹੈ।

ਐਨਆਈਏ ਨੇ ਅਨਮੋਲ ਨੂੰ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਸੀ

ਦੱਸਣਯੋਗ ਹੈ ਕਿ ਭਾਰਤ ਦੀ ਅੱਤਵਾਦ ਰੋਕੂ ਏਜੰਸੀ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਨੇ ਪਿਛਲੇ ਮਹੀਨੇ ਅਨਮੋਲ ਨੂੰ ਲੋੜੀਂਦੇ ਸੂਚੀ ਵਿੱਚ ਸ਼ਾਮਲ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਾ ਗੈਂਗ ਸਾਲ 2022 ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਇਸ ਸਾਲ ਅਪ੍ਰੈਲ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਚਲਾਈ ਗਈ ਸੀ। ਇਸ ਗਰੋਹ ਨੇ ਇਸ ਦੀ ਜ਼ਿੰਮੇਵਾਰੀ ਵੀ ਲਈ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ, ਉਸਦੇ ਭਰਾ ਅਨਮੋਲ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੂੰ ਮੁਲਜ਼ਮ ਬਣਾਇਆ ਹੈ।

Exit mobile version