Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਕੱਲ੍ਹ ਪੰਜਾਬ ਦੇ ਮੋਹਾਲੀ ‘ਚ 70 ਮਿਲੀਮੀਟਰ ਮੀਂਹ ਪਿਆ ਇਸ ਤੋਂ ਇਲਾਵਾ ਪਠਾਨਕੋਟ ‘ਚ ਵੀ ਬਾਰਿਸ਼ ਹੋਈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਪੰਜਾਬ ਦੇ ਬਠਿੰਡਾ ਵਿੱਚ ਸੋਮਵਾਰ ਸ਼ਾਮ ਨੂੰ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।
ਇੰਨਾਂ ਜਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
15 ਸਤੰਬਰ ਤੋਂ ਬਾਅਦ ਚਿਪਚਿਪੀ ਗਰਮੀ ਤੋਂ ਮਿਲੇਗੀ ਰਾਹਤ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਇਸ ਮਾਨਸੂਨ ਦੌਰਾਨ ਪੰਜਾਬ ਵਿੱਚ ਕਰੀਬ 20 ਫੀਸਦੀ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਲੋਕਾਂ ਨੂੰ ਇਸ ਮਹੀਨੇ ਦੇ ਅੱਧ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। 15 ਸਤੰਬਰ ਤੋਂ ਬਾਅਦ ਮੀਂਹ ਘੱਟ ਜਾਵੇਗਾ ਅਤੇ ਨਮੀ ਵੀ ਘੱਟ ਜਾਵੇਗੀ। ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ ਪੰਜਾਬ ਦਾ ਔਸਤ ਤਾਪਮਾਨ 25 ਤੋਂ 37 ਡਿਗਰੀ ਦੇ ਵਿਚਕਾਰ ਰਹਿੰਦਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਲਗਭਗ 112 ਮਿਲੀਮੀਟਰ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਮਹੀਨੇ ਦੇ ਅੱਧ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ।