ਪੰਜਾਬ-ਚੰਡੀਗੜ੍ਹ ‘ਚ 5 ਦਿਨ ਸੀਤ ਲਹਿਰ ਤੋਂ ਰਾਹਤ ਨਹੀਂ, 10 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather Update: ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਬਾਰਿਸ਼ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇੰਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।

ਪੱਛਮੀ ਗੜਬੜੀ ਦੇ ਨਾਲ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ

ਪਾਕਿਸਤਾਨ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।

Exit mobile version