Punjab News: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਲੁਧਿਆਣਾ ਪਹੁੰਚੇ। ਉਨ੍ਹਾਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕੁਲਦੀਪ ਸਿੰਘ ਵੈਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼ਬਦੀ ਹਮਲੇ ਕੀਤੇ।
ਸੀਐਮ ਮਾਨ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਤੇ ਟਿੱਪਣੀ ਕਰਨਾ ਗਲਤ
ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਸ਼ੇਖ ਤੇ ਪੀਐੱਮ ਹਾਊਸ ਤੋਂ ਬਾਹਰ ਨਿਕਲਣ ‘ਤੇ ਟਿੱਪਣੀ ਕਰ ਰਹੇ ਹਨ। ਉਹ ਗਲਤ ਹੈ। ਭਾਰਤ ਦੇ ਗੁਆਂਢੀ ਦੇਸ਼ਾਂ ਨਾਲ ਚੰਗੇ ਸਬੰਧ ਹਨ। ਭਾਰਤ ਨੇ ਬੰਗਲਾਦੇਸ਼ ਨੂੰ ਪਾਕਿਸਤਾਨ ਤੋਂ ਬਣਦਾ ਹੱਕ ਦਵਾਇਆ ਹੈ। ਅੱਜ ਤੱਕ, ਪ੍ਰਧਾਨ ਮੰਤਰੀ ਹਸੀਨਾ ਸ਼ੇਖ ਨੇ ਕਦੇ ਵੀ ਬੰਗਲਾਦੇਸ਼ ਵਿੱਚ ਭਾਰਤ ਵਿਰੁੱਧ ਸੱਤਾਧਾਰੀ ਲਾਬੀ ਨੂੰ ਵਧਣ ਨਹੀਂ ਦਿੱਤਾ। ਬਾਜਵਾ ਨੇ ਕਿਹਾ ਕਿ ਸਾਰਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਪੰਜਾਬ ਦੇ ਹਾਲਾਤ ਵੀ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਮਾਨ ਨੂੰ ਸ਼ਾਇਦ ਇਸ ਤਰ੍ਹਾਂ ਕੰਧ ਟੱਪ ਕੇ ਆਪਣੀ ਸੀਐਮ ਦੀ ਰਿਹਾਇਸ਼ ਤੋਂ ਬਾਹਰ ਨਾ ਜਾਣਾ ਪਵੇ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਨੀਤੀ ਬਾਰੇ ਗਿਆਨ ਨਹੀ- ਬਾਜਵਾ
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਦੇਸ਼ ਨੀਤੀ ਦਾ ਬਿਲਕੁਲ ਵੀ ਗਿਆਨ ਨਹੀਂ ਹੈ। ਇਸ ਕਾਰਨ ਉਨ੍ਹਾਂ ਨੂੰ ਕੁਝ ਵੀ ਕਹਿਣ ਤੋਂ ਪਹਿਲਾਂ ਸਮਝ ਲੈਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਨਸ਼ਾ ਤਸਕਰ ਮਹਿਲਾ ਪੁਲਿਸ ਅਧਿਕਾਰੀਆਂ ‘ਤੇ ਸ਼ਰੇਆਮ ਹਮਲੇ ਕਰ ਰਹੇ ਹਨ, ਜੋ ਕਿ ਬਹੁਤ ਵੱਡਾ ਅਪਰਾਧ ਹੈ।