ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦੀ ਤਿਆਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਬੁਲਾਈ ਜਾ ਰਹੀ ਹੈ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਮਾਨਸੂਨ ਸੈਸ਼ਨ ਜਲਦੀ ਹੀ ਬੁਲਾਇਆ ਜਾ ਸਕਦਾ ਹੈ। ਇਸ ਬੈਠਕ ‘ਚ ਕੈਬਨਿਟ ਮੌਨਸੂਨ ਸੈਸ਼ਨ ਬੁਲਾਉਣ ਦੇ ਤਰੀਕੇ ਦਾ ਐਲਾਨ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਮੀਟਿੰਗ 14 ਅਗਸਤ ਨੂੰ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਜਿਸ ਵਿੱਚ ਕਈ ਪੈਂਡਿੰਗ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮਾਨਸੂਨ ਸੈਸ਼ਨ ਵਿੱਚ ਲਿਆਉਣ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਜਾਣਗੀਆਂ।

ਤਿੰਨ ਅਹਿਮ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ

ਪੰਜਾਬ ਸਰਕਾਰ ਇਸ ਮੀਟਿੰਗ ‘ਚ ਤਿੰਨ ਅਹਿਮ ਮੁੱਦਿਆਂ ‘ਤੇ ਚਰਚਾ ਕਰ ਸਕਦੀ ਹੈ। ਦਰਅਸਲ, ਪੰਜਾਬ ਸਰਕਾਰ ਪੰਜਾਬ ਪੰਚਾਇਤੀ ਰਾਜ ਨਿਯਮ 1991 ਵਿੱਚ ਬਦਲਾਅ ਕਰਨਾ ਚਾਹੁੰਦੀ ਹੈ। ਇਸ ਤਹਿਤ ਕੋਈ ਵੀ ਉਮੀਦਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ਜਾਂ ਸਮਰਥਨ ਦੇ ਪੰਚਾਇਤੀ ਚੋਣਾਂ ਲੜ ਸਕੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ ਨੇੜੇ ਈਕੋ-ਸੰਵੇਦਨਸ਼ੀਲ ਜ਼ੋਨ ਸਬੰਧੀ ਵੀ ਇਕ ਹੋਰ ਮੁੱਦਾ ਵਿਚਾਰਿਆ ਜਾ ਸਕਦਾ ਹੈ। ਦਰਅਸਲ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ ਅਤੇ ਸਤੰਬਰ ਮਹੀਨੇ ਵਿੱਚ ਇਸ ਬਾਰੇ ਸੁਣਵਾਈ ਹੋਣੀ ਹੈ। ਤੀਜਾ ਮਾਮਲਾ ਵੈਟਰਨਰੀ ਡਾਕਟਰਾਂ ਦਾ ਹੈ। ਕਾਂਗਰਸ ਸਰਕਾਰ ਵੇਲੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਵੈਟਰਨਰੀ ਡਾਕਟਰ ਸੰਘਰਸ਼ ਕਰ ਰਹੇ ਹਨ। ਉਮੀਦ ਹੈ ਕਿ ਇਸ ਬੈਠਕ ‘ਚ ਇਨ੍ਹਾਂ ਤਿੰਨਾਂ ਮੁੱਦਿਆਂ ‘ਤੇ ਜ਼ਰੂਰ ਚਰਚਾ ਹੋਵੇਗੀ।

Exit mobile version