ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਗਰਮ: AQI 300 ਤੋਂ ਪਾਰ, ਯੈਲੋ ਅਲਰਟ ਜਾਰੀ

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।

Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।

ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿੱਚ

ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿੱਚ ਹੈ। ਜਦੋਂ ਕਿ ਮੰਡੀ ਗੋਬਿੰਦਗੜ੍ਹ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇੱਥੇ AQI 322 ਦਰਜ ਕੀਤਾ ਗਿਆ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ

ਪੰਜਾਬ ਵਿੱਚ ਹੁਣ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 1,638 ਘਟਨਾਵਾਂ ਦਰਜ ਹੋ ਚੁੱਕੀਆਂ ਹਨ, ਜੋ ਪਿਛਲੇ ਸਾਲ ਨਾਲੋਂ 16 ਫੀਸਦੀ ਘੱਟ ਹਨ। ਪਿਛਲੇ ਸਾਲ 23 ਅਕਤੂਬਰ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,946 ਘਟਨਾਵਾਂ ਵਾਪਰੀਆਂ ਸਨ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਸਬੂਤ ਹੈ। CRM ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫਸਰਾਂ ਦੀ ਨਿਯੁਕਤੀ ਸਮੇਤ ਸਾਡੀਆਂ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

Exit mobile version