ਪੰਜਾਬ ਸਰਕਾਰ ਨੇ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਬੁਲਾਈ, ਨੋਟੀਫਿਕੇਸ਼ਨ ਜਾਰੀ

ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਹੈ।

ਪੰਜਾਬ ਨਿਊਜ਼: ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਕਈ ਮਹੱਤਵਪੂਰਣ ਮੁੱਦਿਆਂ ਤੇ ਕੀਤੀ ਜਾਵੇਗੀ ਚਰਚਾ

ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ, ਸਰਕਾਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲੈ ਸਕਦੀ ਹੈ। ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ। 6 ਫਰਵਰੀ ਨੂੰ ਮੀਟਿੰਗ ਤੋਂ ਬਾਅਦ, ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।

Exit mobile version