ਪੰਜਾਬ ਨਿਊਜ਼। ਪੰਜਾਬ ਸਰਕਾਰ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਈ ਹੈ। ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ਵਧਾ ਦਿੱਤੇ ਹ। ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗੰਨੇ ਦੇ ਫਸਲ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫਸਲ ਦੀ ਦੇਸ਼ ਭਰ ਵਿੱਚ ਸਭ ਤੋਂ ਵੱਧ ਕੀਮਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਗੰਨੇ ਦੀਆਂ ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਸੀਐੱਮ ਮਾਨ ਦੀ ਸੋਸ਼ਲ ਮੀਡੀਆ ਐਕਸ ਤੇ ਪੋਸਟ
ਸੀਐਮ ਮਾਨ ਨੇ ਲਿਖਿਆ- “ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਨੂੰ ਤੋਹਫ਼ਾ! ਗੰਨੇ ਦੀ ਕੀਮਤ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਸੀਐਮ ਮਾਨ ਨੇ ਅੱਗੇ ਲਿਖਿਆ- ਹੁਣ ਪੰਜਾਬ ਦੇ ਗੰਨਾ ਉਤਪਾਦਕ ਨੂੰ ਭਾਰਤ ਵਿੱਚ ਸਭ ਤੋਂ ਵੱਧ ਰੇਟ ਦਿੱਤੇ ਜਾਣਗੇ, ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।