Kisaan Andolan: ਅੱਜ ਯਾਨੀ 19 ਦਸੰਬਰ ਨੂੰ ਇੱਕ ਵਾਰ ਫਿਰ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਇਕ ਹੋਰ ਸੁਣਵਾਈ ਹੋਵੇਗੀ। ਕੱਲ੍ਹ ਯਾਨੀ 18 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਜਾ ਮੰਗ ਪੇਸ਼ ਕਰਨ ਲਈ ਕਿਹਾ ਸੀ। ਉੱਥੇ ਹੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ। ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ।
ਸੰਯੁਕਤ ਕਿਸਾਨ ਮੋਰਚੇ ਦੀ ਅੰਦੋਲਨ ਤੋਂ ਦੂਰੀ
ਸੰਯੁਕਤ ਕਿਸਾਨ ਮੋਰਚਾ ਨੇ ਇਸ ਕਿਸਾਨ ਅੰਦੋਲਨ ਤੋਂ ਦੂਰੀ ਬਣਾ ਲਈ ਹੈ। ਬੁੱਧਵਾਰ ਨੂੰ ਪੰਜਾਬ ਦੀਆਂ 40 ਦੇ ਕਰੀਬ ਜਥੇਬੰਦੀਆਂ ਦੀ ਐਸਕੇਐਮ ਨੇ ਚੰਡੀਗੜ੍ਹ ਵਿੱਚ ਹੰਗਾਮੀ ਮੀਟਿੰਗ ਕੀਤੀ। ਜਿਸ ਵਿੱਚ ਜਗਜੀਤ ਡੱਲੇਵਾਲ-ਸਰਵਣ ਪੰਧੇਰ ਦੀ ਅਗਵਾਈ ਵਿੱਚ ਚੱਲ ਰਹੇ ਅੰਦੋਲਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਿੱਧੇ ਤੌਰ ‘ਤੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੇ। ਐਸਕੇਐਮ ਦੇ ਆਗੂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
30 ਦਸੰਬਰ ਨੂੰ ਪੰਜਾਬ ਬੰਦ
ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਨ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅੰਦੋਲਨ ਦੀ ਹਮਾਇਤ ਵਿੱਚ ਹਨ, ਉਨ੍ਹਾਂ ਨੂੰ ਬੰਦ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ।