ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਕੇਸਾਂ ਵਿੱਚ ਵੀ ਲੋੜੀਂਦਾ ਸੀ। ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਉਸ ਨੂੰ ਵਿਸਫੋਟਕ ਐਕਟ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਸੀ। ਚੌਰਾ 1984 ਵਿੱਚ ਪਾਕਿਸਤਾਨ ਚਲਾ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ ‘ਤੇ ਇੱਕ ਕਿਤਾਬ ਲਿਖੀ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਵਿੱਚ ਵੀ ਮੁਲਜ਼ਮ ਸੀ।