ਪੰਜਾਬ ਨਿਊਜ਼। ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਮਹਾਰਾਸ਼ਟਰ ਪੁਲਿਸ ਨੇ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਪੁਲਿਸ ਸੁਰੱਖਿਆ ਹੇਠ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਲਿਆ ਗਿਆ। ਫਾਜ਼ਿਲਕਾ ਦੇ ਡੀਐੱਸਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਬਾਬਾ ਸਿੱਦੀਕੀ ਕਤਲ ਕੇਸ ‘ਚ ਲੋੜੀਂਦੇ ਨੌਜਵਾਨ ਨੂੰ ਮਹਾਰਾਸ਼ਟਰ ਪੁਲਸ ਦੀ ਟੀਮ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇਕ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ ਫਾਜ਼ਿਲਕਾ ਦੇ ਸਦਰ ਥਾਣੇ ਵਿਚ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਪੁਲਸ ਸੁਰੱਖਿਆ ‘ਚ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ ਉਸ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਸੀ।
ਦੱਸ ਦੇਈਏ ਕਿ 66 ਸਾਲਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਬਾਂਦਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਮੌਜੂਦ ਸਨ।