ਪੱਛਮੀ ਗੜਬੜੀ ਹੋਵੇਗੀ ਸਰਗਰਮ, ਪੰਜਾਬ-ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ 'ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਈਰਾਨ 'ਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ 'ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ।

Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ‘ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ। ਰਾਤ 10.15 ਵਜੇ ਕੁਆਲਾਲੰਪੁਰ ਤੋਂ ਆਉਣ ਵਾਲੀ ਫਲਾਈਟ ਨੂੰ ਦਿੱਲੀ ਵੱਲ ਮੋੜਨਾ ਪਿਆ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਵੇਰ ਤੋਂ ਹੀ ਦਿੱਲੀ, ਪੁਣੇ ਅਤੇ ਮੁੰਬਈ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਸ ਕਾਰਨ ਕਈ ਯਾਤਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਅੰਮ੍ਰਿਤਸਰ ਦਿੱਲੀ ਰੂਟ ‘ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਜ਼ਿਆਦਾਤਰ ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

ਅਗਲੇ 5 ਦਿਨਾਂ ‘ਚ ਤਾਪਮਨਾ ਵਿੱਚ 2 ਤੋਂ 3 ਡਿਗਰੀ ਤੱਕ ਹੋ ਸਕਦਾ ਹੈ ਵਾਧਾ

ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ ‘ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਈਰਾਨ ‘ਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ ‘ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅੰਸ਼ਕ ਬੱਦਲ ਵੀ ਹੋ ਸਕਦੇ ਹਨ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ

ਪਿਛਲੇ ਦਿਨਾਂ ਦੇ ਮੁਕਾਬਲੇ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਰ, ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 8.6 ਡਿਗਰੀ ਦਰਜ ਕੀਤਾ ਗਿਆ।

Exit mobile version