WOMEN’S CRICKET: ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ, ਸੀਰੀਜ਼ 2-1 ਨਾਲ ਜਿੱਤੀ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮਹਿਲਾ ਟੀਮ ਇੰਡੀਆ ਲਈ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 100 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੇ ਨਾਬਾਦ 59 ਦੌੜਾਂ ਬਣਾਈਆਂ। ਦੀਪਤੀ ਸ਼ਰਮਾ ਨੇ 3 ਵਿਕਟਾਂ ਲਈਆਂ।

Women’s Cricket: ਭਾਰਤੀ ਮਹਿਲਾ ਟੀਮ ਨੇ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਸੀਰੀਜ਼ ਦੇ ਤੀਜੇ ਅਤੇ ਆਖਰੀ ਵਨਡੇ ਮੈਚ ‘ਚ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮਹਿਲਾ ਟੀਮ ਇੰਡੀਆ ਲਈ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 100 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੇ ਨਾਬਾਦ 59 ਦੌੜਾਂ ਬਣਾਈਆਂ। ਦੀਪਤੀ ਸ਼ਰਮਾ ਨੇ 3 ਵਿਕਟਾਂ ਲਈਆਂ। ਮੰਗਲਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ 233 ਦੌੜਾਂ ਦਾ ਟੀਚਾ ਦਿੱਤਾ, ਜਿਸ ਨੂੰ ਭਾਰਤੀ ਮਹਿਲਾ ਟੀਮ ਨੇ 44.2 ਓਵਰਾਂ ‘ਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਕੀਵੀ ਟੀਮ ਲਈ ਬਰੂਕ ਹੈਲੀਡੇ ਨੇ ਸਭ ਤੋਂ ਵੱਧ 86 ਦੌੜਾਂ ਬਣਾਈਆਂ। ਹੈਨਾ ਰੋਵੇ ਨੇ 2 ਵਿਕਟਾਂ ਹਾਸਲ ਕੀਤੀਆਂ।

ਸਮ੍ਰਿਤੀ ਮੰਧਾਨਾ ਨੇ ਆਪਣੇ ਕਰੀਅਰ ਦਾ 8ਵਾਂ ਸੈਂਕੜਾ ਲਗਾਇਆ

233 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਮਹਿਲਾ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ 12 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਸਮ੍ਰਿਤੀ ਮੰਧਾਨਾ ਅਤੇ ਯਸਤਿਕਾ ਭਾਟੀਆ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਦੋਵਾਂ ਨੇ ਮਿਲ ਕੇ ਦੂਜੇ ਵਿਕਟ ਲਈ 76 ਦੌੜਾਂ ਜੋੜੀਆਂ। ਸੋਫੀ ਡਿਵਾਈਨ ਨੇ ਯਸਟਿਕਾ ਨੂੰ 35 ਦੌੜਾਂ ‘ਤੇ ਆਊਟ ਕਰਕੇ ਸਾਂਝੇਦਾਰੀ ਨੂੰ ਤੋੜਿਆ। ਸਮ੍ਰਿਤੀ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਆਪਣੇ ਵਨਡੇ ਕਰੀਅਰ ਦਾ 8ਵਾਂ ਸੈਂਕੜਾ ਲਗਾਇਆ। ਉਸ ਨੇ 100 ਦੌੜਾਂ ਬਣਾਈਆਂ।

ਸਮ੍ਰਿਤੀ-ਹਰਮਨਪ੍ਰੀਤ ਦੀ ਮੈਚ ਜੇਤੂ ਸਾਂਝੇਦਾਰੀ

ਯਸਟਿਕਾ ਦੇ ਆਊਟ ਹੋਣ ਤੋਂ ਬਾਅਦ ਸਮ੍ਰਿਤੀ ਨੇ ਕਪਤਾਨ ਹਰਮਨਪ੍ਰੀਤ ਨਾਲ ਮਿਲ ਕੇ ਸੈਂਕੜਾ ਪਾਰਟਨਰਸ਼ਿਪ ਕੀਤੀ। ਦੋਵਾਂ ਨੇ ਮਿਲ ਕੇ 115 ਗੇਂਦਾਂ ‘ਤੇ 117 ਦੌੜਾਂ ਜੋੜੀਆਂ। ਕਪਤਾਨ ਹਰਮਨਪ੍ਰੀਤ ਨੇ ਆਪਣੇ ਵਨਡੇ ਕਰੀਅਰ ਦਾ 18ਵਾਂ ਅਰਧ ਸੈਂਕੜਾ ਲਗਾਇਆ। ਉਸ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 59 ਦੌੜਾਂ ਬਣਾਈਆਂ।

Exit mobile version